ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਦੀ ਚੋਣ
ਮੁਹਿੰਮ ਨੂੰ ਕਸਬਾ ਲੌਂਗੋਵਾਲ ਵਿਖੇ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਨੌਜਵਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਇਹਨਾਂ ਵਿੱਚ ਹਨੀ ਗੋਇਲ, ਮੁਨੀਸ਼ ਗੋਇਲ, ਸੰਨੀ ਗੋਇਲ, ਕਾਕੂ ਗਰਗ, ਕੁਨਾਲ, ਲੋਕੇਸ਼, ਕਮਲ ਗਰਗ ਅਤੇ ਲੱਕੀ ਗਰਗ ਦੀ ਪ੍ਰੇਰਨਾ ਸਦਕਾ ਕਾਂਗਰਸ ਵਿੱਚ ਸ਼ਾਮਲ ਹੋਏ ਫਿਜ਼ੀਗੋ ਜਿੰਮ ਗਰੁੱਪ ਲੌਂਗੋਵਾਲ ਦੇ ਇਨ੍ਹਾਂ ਮੈਂਬਰਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਨੌਜਵਾਨ ਆਗੂ ਜਸਵਿੰਦਰ ਧੀਮਾਨ ਦੀ ਉਸਾਰੂ ਸੋਚ ਸਦਕਾ ਪਾਰਟੀ ਵਿੱਚ ਸ਼ਾਮਲ ਹੋਏ ਹਨ ਧੀਮਾਨ ਨੇ ਕਿਹਾ ਕਿ ਸ਼ਾਮਲ ਹੋਏ ਸਾਰੇ ਨੌਜਵਾਨਾਂ ਨੂੰ ਕਾਂਗਰਸ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਉਨਾਂ ਨੂੰ ਹਲਕੇ ਦੇ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਉਹ ਸੁਨਾਮ ਸੀਟ ਵੱਡੇ ਫਰਕ ਨਾਲ ਜਿੱਤਣਗੇ।
ਇਸ ਮੌਕੇ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ, ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਬੁੱਧ ਰਾਮ ਗਰਗ, ਹਰਦੇਵ ਸਿੰਘ ਭੱਠਲ ਜਨਰਲ ਸਕੱਤਰ ਜ਼ਿਲਾ ਕਾਂਗਰਸ, ਨਰਿੰਦਰ ਸਿੰਘ ਦੁੱਗਾਂ ਸੀਨੀਅਰ ਕਾਂਗਰਸੀ ਆਗੂ, ਬਬਲੂ ਸਿੰਗਲਾ ਜਨਰਲ ਸਕੱਤਰ ਜ਼ਿਲਾ ਕਾਂਗਰਸ ਸੰਗਰੂਰ, ਕੌਂਸਲਰ ਸ਼ੁਕਰਪਾਲ ਸਿੰਘ, ਕੌਂਸਲਰ ਜਗਜੀਤ ਸਿੰਘ ਕਾਲਾ, ਸਰਪੰਚ ਸਤਨਾਮ ਸਿੰਘ ਖਨਾਲ ਕਲਾਂ, ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਚੋਟੀਆਂ, ਕਾਂਗਰਸੀ ਆਗੂ ਅੰਮ੍ਰਿਤਪਾਲ ਸਿੰਗਲਾ, ਜਿਲ੍ਹਾ ਮੀਤ ਪ੍ਰਧਾਨ ਨਵਤੇਜ ਸਿੰਘ, ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਹਰਪ੍ਰੀਤ ਸ਼ਰਮਾ, ਜਿਲ੍ਹਾ ਸਕੱਤਰ ਰਮੇਸ਼ ਸ਼ਰਮਾ, ਜਿਲ੍ਹਾ ਸਕੱਤਰ ਪਰਮਿੰਦਰ ਵਸਿਸ਼ਟ, ਕਾਂਗਰਸੀ ਆਗੂ ਜਗਪਾਲ ਸਿੰਘ ਸੰਮੀ, ਸੀਨੀਅਰ ਕਾਂਗਰਸੀ ਆਗੂ ਪ੍ਰੀਤਮ ਸਿੰਘ ਢਿੱਲੋਂ, ਕਾਂਗਰਸੀ ਆਗੂ ਸੁਖਦੇਵ ਸਿੰਘ ਤੇ ਵੱਡੀ ਗਿਣਤੀ ਵਿੱਚ ਲੋਕ ਮੌਜ਼ੂਦ ਸਨ ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media