ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ)- ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਲਹਿਰਾ ਤੋਂ ਵਿਧਾਇਕ ਅਤੇ ਯੂਥ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ
ਪਰਮਿੰਦਰ ਸਿੰਘ ਢੀਂਡਸਾ ਨੇ ਐਨ.ਡੀ.ਏ ਦੇ ਸੁਨਾਮ ਹਲਕੇ ਤੋਂ ਉਮੀਦਵਾਰ ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਪਿੰਡ ਈਲਵਾਲ, ਸੰਘਰੇੜੀ, ਅਕਬਰਪੁਰ, ਬਿਜਲਪੁਰ, ਨਾਗਰਾ, ਭਰੂਰ, ਦੁੱਗਾਂ ਅਤੇ ਸੁਨਾਮ ਵਿਖੇ ਵੱਖ-ਵੱਖ ਥਾਈਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।ਉਨਾਂ ਕਿਹਾ ਕਿ ਸਾਡਾ ਉਦੇਸ਼ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣਾ ਹੈ, ਜਿਸ ਦੇ ਲਈ ਪੰਜਾਬ ਦੇ ਸਾਰੇ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਗਠਜੋੜ ਨੇ ਸਾਂਝਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ।ਗਠਜੋੜ ਵਲੋਂ ਸਿਰਫ ਉਹੀ ਵਾਅਦੇ ਕੀਤੇ ਗਏ ਹਨ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕੇ।ਜਦਕਿ ਕਾਂਗਰਸ, ਬਾਦਲ ਦਲ ਅਤੇ ਆਮ ਆਦਮੀ ਪਾਰਟੀ ਦੀ ਮਨਸ਼ਾ ਲੋਕਾਂ ਵਿੱਚ ਝੂਠਾ ਤੇ ਗੁੰਮਰਾਹਕੁੰਨ ਪ੍ਰਚਾਰ ਕਰਕੇ ਸੱਤਾ ਹਾਸਲ ਕਰਨ ਦੀ ਹੈ।ਢੀਂਡਸਾ ਨੇ ਕਿਹਾ ਕਿ ਆਮ ਆਦਮੀ ਨਾਂਅ ਰੱਖਣ ਨਾਲ ਕੋਈ ਪਾਰਟੀ ਆਮ ਨਹੀਂ ਬਣ ਜਾਂਦੀ। ਪੰਜਾਬ ਦਾ ਸਭ ਤੋਂ ਅਮੀਰ ਵਿਅਕਤੀ ਇਸ ਪਾਰਟੀ ਦਾ ਉਮੀਦਵਾਰ ਹੈ।ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਆਪ ਦੇ ਕਈ ਆਗੂਆਂ ਦੀ ਜਾਇਦਾਦ ਵਿੱਚ ਅਥਾਹ ਵਾਧਾ ਹੋਇਆ ਹੈ।ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਅਮਰੀਕਾ-ਕੈਨੇਡਾ ਜਿਹੇ ਸਬਜ਼ਬਾਗ ਦਿਖਾ ਕੇ ਵੋਟਾਂ ਬਟੋਰਨ ਦੀਆਂ ਗੱਲਾਂ ਕਰ ਰਿਹਾ ਹੈ।ਕੇਜਰੀਵਾਲ ਉਪਰ ਨਿਸ਼ਾਨਾ ਸਾਧਦਿਆਂ ਢੀਂਡਸਾ ਨੇ ਕਿਹਾ ਕਿ ਕੇਜਰੀਵਾਲ ਨੂੰ ਨਹੀਂ ਪਤਾ ਕਿ ਪੰਜਾਬ ਵਿੱਚ ਝੋਨਾ ਕਿਵੇਂ ਲੱਗਦਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਆਉਂਦੇ ਐਤਵਾਰ ਨੂੰ ਹਲਕੇ ਦੇ ਵੋਟਰ ਚੋਣ ਨਿਸ਼ਾਨ ਟੈਲੀਫੋਨ ਦਾ ਬਟਨ ਦਬਾ ਕੇ ਅਹਿਸਾਸ ਕਰਵਾ ਦੇਣਗੇ ਕਿ ਵੋਟ ਦਾ ਹੱਕਦਾਰ ਕੌਣ ਹੈ।
ਹਲਕੇ ਉਮੀਦਵਾਰ ਸਨਮੁੱਖ ਸਿੰਘ ਮੋਖਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿਕਾਸ ਲਈ ਉਨਾਂ ਨੂੰ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ।
ਇਸ ਮੌਕੇ ਮੈਡਮ ਦਾਮਨ ਥਿੰਦ ਬਾਜਵਾ, ਗੱਗੀ ਬਾਜਵਾ, ਅਮਨਵੀਰ ਸਿੰਘ ਚੈਰੀ, ਪ੍ਰਿਤਪਾਲ ਹਾਂਡਾ, ਸਤਿਗੁਰ ਸਿੰਘ ਨਮੋਲ, ਸਰਬਜੀਤ ਕੌਰ ਧਾਲੀਵਾਲ, ਚਮਕੌਰ ਸਿੰਘ, ਹਰਬੰਸ ਸਿੰਘ, ਹਰਪਾਲ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ‘ਚ ਆਗੂ ਅਤੇ ਵਰਕਰ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media