Tuesday, September 15, 2026

ਸੁਤੰਤਰਤਾ ਸੰਗਰਾਮੀ ਪ੍ਰੇਮ ਬੱਲਵ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸੰਗਰੂਰ, 15 ਫ਼ਰਵਰੀ (ਜਗਸੀਰ ਲੌਂਗੋਵਾਲ) – ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਪ੍ਰੇਮ ਬੱਲਵ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਭਾਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਧਾਰਮਿਕ ਰਹੁ ਰੀਤਾਂ ਅਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਉਹ ਕਰੀਬ 98 ਵਰ੍ਹਿਆਂ ਦੇ ਸਨ।ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਬੇਟੇ ਨੇ ਦਿਖਾਈ।ਕਈ ਸਮਾਜਿਕ ਜਥੇਬੰਦੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਨੇਹੀਆਂ ਅਤੇ ਪੁਲਿਸ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ।ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ਼ੋਕ ਸਲਾਮੀ ਵੀ ਦਿੱਤੀ ਗਈ।
                        ਅੰਤਿਮ ਸਸਕਾਰ ਮੌਕੇ ਜਿਲ੍ਹਾ ਪ੍ਰਸਾਸ਼ਨ ਵਲੋਂ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਰੀਥ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਦੁੱਖ ਦੀ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਪਰਿਵਾਰ ਦੇ ਨਾਲ ਹੈ।
ਅੰਤਿਮ ਵਿਦਾਇਗੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿੱਚ ਜਿਲ੍ਹੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦੇ ਵਾਰਸ, ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਦੇ ਨੁਮਾਇੰਦੇ, ਸ਼ਹਿਰੀ ਤੇ ਪਤਵੰਤੇ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਅਧਿਆਪਕ …