ਕਿਹਾ, ਵਿਜੈ ਇੰਦਰ ਸਿੰਗਲਾ ਨੇ ਹਰ ਵਰਗ ਦੇ ਲੋਕਾਂ ਦਾ ਵਿਕਾਸ ਕਰਵਾਇਆ
ਸੰਗਰੂਰ, 14 ਫਰਵਰੀ (ਜਗਸੀਰ ਲੌਂਗੋਵਾਲ ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਹੋਰ
ਤੇਜ਼ ਕਰਨ ਲਈ ਸੰਗਰੂਰ ਪਹੁੰਚੇ।ਹਰਿਆਣਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਵਿਜੈ ਇੰਦਰ ਸਿੰਗਲਾ ਨੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ।ਜਿਸ ਕਾਰਨ ਅੱਜ ਸਿੰਗਲਾ ਨੂੰ ਸਭ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਅੱਜ ਦੀਆਂ ਮੀਟਿੰਗਾਂ ਵਿੱਚ ਹੋਏ ਭਰਵੇਂ ਇਕੱਠ ਇਸ ਗੱਲ ਦਾ ਗਵਾਹ ਹਨ ਕਿ ਸਿੰਗਲਾ ਵੱਡੀ ਜਿੱਤ ਪ੍ਰਾਪਤ ਕਰਨਗੇ।
ਸ਼ਹਿਰ ਦੇ ਰੇਲਵੇ ਲਾਈਨ, ਅੰਬੇਦਕਰ ਨਗਰ ਅਤੇ ਹੋਰਨਾਂ ਇਲਾਕਿਆਂ ਵਿੱਚ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਕੁਮਾਰੀ ਸ਼ਲਜਾ ਨੇ ਕਿਹਾ ਕਿ ਸੰਗਰੂਰ ਸਹਿਰ ਅਤੇ ਨੇੜਲੇ ਇਲਾਕਿਆਂ ਦੀ ਬਦਲੀ ਹੋਈ ਦਿੱਖ ਇਸ ਗੱਲ ਦਾ ਪ੍ਰਮਾਣ ਹੈ ਕਿ ਵਿਜੈ ਇੰਦਰ ਸਿੰਗਲਾ ਨੇ ਪੂਰੀ ਮਿਹਨਤ ਕਰਕੇ ਹਰ ਵਰਗ ਦੇ ਲੋਕਾਂ ਦਾ ਵਿਕਾਸ ਕਰਵਾਇਆ ਹੈ।
ਉਹਨਾਂ ਕਿਹਾ ਕਿ ਭਾਵੇਂ ਅੱਜ ਹੋਰ ਰਾਜਨੀਤਿਕ ਪਾਰਟੀਆਂ ਵੀ ਚੋਣ ਮੈਦਾਨ ਵਿੱਚ ਹਨ, ਪਰ ਲੋਕਾਂ ਦੇ ਹੱਕਾਂ ਦੀ ਸੁਰੱਖਿਆ ਸਿਰਫ ਕਾਂਗਰਸ ਦੇ ਰਾਜ ਵਿੱਚ ਹੀ ਹੋ ਸਕਦੀ ਹੈ।
Punjab Post Daily Online Newspaper & Print Media