Thursday, September 17, 2026

ਸਮਰਾਲਾ ਹਲਕੇ ਦੇ ਵੋਟਰ ਇੱਕ ਵਾਰ ਵਿਧਾਨ ਸਭਾ ‘ਚ ਭੇਜਣ ਤਾਂ ਪੰਜਾਬ ਦੀ ਆਵਾਜ਼ ਬਣਾਂਗਾ – ਰਾਜੇਵਾਲ

ਪੂਰੇ ਪੰਜਾਬ ਵਿੱਚ ਸੰਯੁਕਤ ਸਮਾਜ ਮੋਰਚੇ ਦਾ ਗ੍ਰਾਫ ਉਚਾ ਹੋ ਹੋਣ ਲੱਗਾ

ਸਮਰਾਲਾ, 15 ਫਰਵਰੀ (ਇੰਦਰਜੀਤ ਸਿੰਘ ਕੰਗ) – ਹਲਕਾ ਸਮਰਾਲਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਆਪਣੇ ਚੋਣ ਨਿਸ਼ਾਨ ਮੰਜ਼ੀ ਲਈ ਵੋਟਾਂ ਲਈ ਅਪੀਲ ਕਰਨ ਹਰ ਰੋਜ਼ 12 ਤੋਂ 15 ਪਿੰਡਾਂ ਦਾ ਦੌਰਾ ਕਰਦੇ ਹਨ। ਉਨਾਂ ਨੇ ਆਪਣੇ ਸਾਥੀਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਜਿਨ੍ਹਾਂ ਵਿੱਚ ਬੌਂਦਲੀ, ਹਰਿਓਂ ਕਲਾਂ, ਹਰਿਓਂ ਖੁਰਦ, ਟੱਪਰੀਆਂ, ਮੁਸ਼ਕਾਬਾਦ, ਖੀਰਨੀਆਂ, ਹੇੜੀਆਂ, ਝਾੜ ਸਾਹਿਬ, ਬਾਲਿਓਂ ਆਦਿ ਪਿੰਡ ਸ਼ਾਮਲ ਸਨ।ਇਥੇ ਚੋਣ ਪ੍ਰਚਾਰ ਕਰਦੇ ਹੋਏ ਰਾਜੇਵਾਲ ਨੇ ਕਿਹਾ ਕਿ ਉਹ ਕੱਲ ਪੰਜਾਬ ਵਿੱਚ 3-4 ਜ਼ਿਲ੍ਹਿਆਂ ਦਾ ਦੌਰਾ ਕਰਕੇ ਦੇਖਿਆ ਕਿ ਪੰਜਾਬ ਦੇ ਲੋਕ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ ਅਤੇ ਇਸ ਵਾਰ ਪੰਜਾਬ ਵਿੱਚ ਜਰੂਰ ਬਦਲਾਅ ਆਵੇਗਾ।ਜੇਕਰ ਸਮਰਾਲਾ ਹਲਕੇ ਦੇ ਲੋਕ ਉਨਾਂ ਨੂੰ ਜਿੱਤਾ ਕੇ ਵਿਧਾਨ ਸਭਾ ਵਿੱਚ ਭੇਜਦੇ ਹਨ ਤਾਂ ਉਥੇ ਮੁੱਦੇ ਲੋਕਾਂ ਦੇ ਹੋਣਗੇ ਅਤੇ ਅਵਾਜ਼ ਉਨਾਂ ਦੀ ਗੂੰਜ਼ੇਗੀ।ਉਨਾਂ ਕਿਹਾ ਕਿ ਉਹ ਪੰਜਾਬ ਦੇ ਬਾਕੀ 116 ਵਿਧਾਇਕਾਂ ਨੂੰ ਮਾਤ ਦੇਣ ਦੀ ਕਾਬਲੀਅਤ ਰੱਖਦੇ ਹਨ।
                   ਦੌਰੇ ਮੌਕੇ ਉਨ੍ਹਾਂ ਨਾਲ ਗਿਆਨੀ ਮਹਿੰਦਰ ਸਿੰਘ ਭੰਗਲਾਂ, ਜਥੇਦਾਰ ਅਮਰਜੀਤ ਸਿੰਘ ਬਾਲਿਓਂ, ਸੰਤੋਖ ਸਿੰਘ ਨਾਗਰਾ, ਜੋਗਿੰਦਰ ਸਿੰਘ ਸੇਹ, ਆਲਮਦੀਪ ਸਿੰਘ ਮੱਲ ਮਾਜ਼ਰਾ, ਹਰਪਾਲ ਸਿੰਘ ਢਿੱਲੋਂ, ਸੁਖਵਿੰਦਰ ਸੁੱਖਾ, ਰਿੰਕੂ ਥਾਪਰ, ਪਰਮਿੰਦਰ ਸਿੰਘ ਪਾਲ ਮਾਜ਼ਰਾ, ਰਾਜੂ ਹੇਡੋਂ , ਰਛਪਾਲ ਸਿੰਘ ਕੰਗ ਆਦਿ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਦੇ ਬਲਾਕ ਅਹੁੱਦੇਦਾਰ ਤੇ ਵਰਕਰ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …