ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਰਮਦਾਸ ਦੀ ਜਿੱਤ ਯਕੀਨੀ ਬਣਾਉਣ
ਲਈ ਉਨ੍ਹਾਂ ਦੀ ਧਰਮ ਪਤਨੀ ਮੈਡਮ ਪ੍ਰਭਾ ਸਿੱਧੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਬੈਠਕਾਂ ਕਰਕੇ ਅਪਣੇ ਪਤੀ ਲਈ ਵੋਟਾਂ ਮੰਗੀਆਂ ਗਈਆਂ।ਹਲਕਾ ਦੇ ਅਟਾਰੀ ਪਿੰਡ ਗੋਸਾਂਬਾਦ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਭਾ ਸਿੱਧੂ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਸਰਹੱਦੀ ਹਲਕਾ ਅਟਾਰੀ ‘ਚ ਸਕੂਲਾਂ, ਕਾਲਜਾਂ ਤੇ ਹਸਪਤਾਲਾਂ ਦੀ ਤਰੱਕੀ ਲਈ ਕੋਈ ਕਦਮ ਨਹੀਂ ਚੁੱਕਿਆ।ਜਿਸ ਕਾਰਨ ਇਹ ਹਲਕਾ ਪਛੜ ਗਿਆ ਹੈ।ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਇਸ ਇਲਾਕੇ ਦਾ ਵਿਕਾਸ ਜੰਗੀ ਪੱਧਰ ‘ਤੇ ਹੋਵੇਗਾ।ਉਨ੍ਹਾਂ ਕਿਹਾ ਕਿ ਹਲਕਾ ਅਟਾਰੀ ‘ਚ ‘ਆਪ‘ ਦੀ ਜਿੱਤ ਯਕੀਨੀ ਹੈ।
ਇਸ ਮੌਕੇ ਰਣਦੀਪ ਕੌਰ, ਪਰਮਿੰਦਰ ਕੌਰ, ਮਨਿੰਦਰ ਕੌਰ ਖਾਲਸਾ, ਰੋਨ ਸਿੰਘ, ਹਰਜੋਤ ਸਿੰਘ, ਸਰਕਲ ਇੰਚਾਰਜ ਬਲਵਿੰਦਰ ਸਿੰਘ ਗੋਮਾਬਾਦ, ਵਾਇਸ ਸਰਕਲ ਇੰਚਾਰਜ਼ ਵਰਿੰਦਰ ਸਿੰਘ ਲਾਡੀ, ਨੰਬਰਦਾਰ ਮੇਜਰ ਸਿੰਘ, ਹਰਮਿੰਦਰ ਸਿੰਘ ਢਿਲੋਂ, ਨਿਸ਼ਾਨ ਸਿੰਘ, ਰਜਿੰਦਰ ਸਿੰਘ ਸੰਧੂ, ਕਸ਼ਮੀਰ ਸਿੰਘ, ਸੁਰਿੰਦਰਪਾਲ ਚੱਢਾ, ਗਜਣ ਸਿੰਘ, ਹਰਪ੍ਰੀਤ ਸਿੰਘ ਸੰਧੂ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media