ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਰਮਦਾਸ ਸਾਬਕਾ ਏ.ਡੀ.ਸੀ ਨੂੰ ਹਲਕੇ
ਦੇ ਲੋਕਾਂ ਵਲੋਂ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ।ਰਮਦਾਸ ਵਲੋਂ ਪਿੰਡ ਬੱਲ ਕਲਾਂ ਵਿਖੇ ਵਿਸ਼ਾਲ ਮੀਟਿੰਗ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਕ ਵਾਰ ਸੇਵਾ ਦਾ ਮੌਕਾ ਦਿੱਤਾ ਜਾਵੇ।ਕਈ ਅਕਾਲੀ ਅਤੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਜਿੰਨ੍ਹਾਂ ਨੇ ਰਮਦਸ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਜਿੱਤ ਲਈ ਰਾਤ ਦਿਨ ਇਕ ਕਰ ਦੇਣਗੇ।ਰਮਦਾਸ ਨੇ ਕਿਹਾ ਕਿ ਹਲਕਾ ਅਟਾਰੀ ਦੇ ਲੋਕ ਆਪਣੀ ਤਕਦੀਰ ਦਾ ਫੈਸਲਾ ਖੁਦ ਕਰਨ ਅਤੇ ਇਕ ਵਾਰ ‘ਆਪ ਨੂੰ ਸੇਵਾ ਦਾ ਮੌਕਾ ਦੇਣ।ਉਹ ਵਾਅਦਾ ਕਰਦੇ ਹਨ ਕਿ ਹਲਕੇ ਦੇ ਲੋਕਾਂ ਦੀ ਸੇਵਾ ਲਈ ਰਾਤ ਦਿਨ ਇਕ ਕਰ ਦੇਵਾਂਗੇ
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media