Tuesday, April 14, 2026

ਜਿਲ੍ਹੇ ਵਿੱਚ 3122122 ਲੋਕਾਂ ਨੇ ਕਰੋਨਾ ਵੈਕਸੀਨ ਲਗਵਾਈ – ਡਿਪਟੀ ਕਮਿਸ਼ਨਰ

ਦੂਸਰੀ ਖੁਰਾਕ ’ਚ ਜ਼ਿਲ੍ਹੇ ਨੇ 69.17 ਫ਼ੀਸਦੀ ਯੋਗ ਵਸੋਂ ਦਾ ਟੀਕਾਕਰਣ ਕੀਤਾ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਅੰਮਿ੍ਰਤਸਰ ਜ਼ਿਲ੍ਹੇ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ ਸੁਰੱਖਿਅਤ ਮਾਹੌਲ ਬਣਾਉਣ ਲਈ ਕੋਵਿਡ ਟੀਕਾਕਰਣ ਵਿੱਚ ਨਵੀਂਆਂ ਪੈੜਾਂ ਪਾਉਂਦਿਆਂ ਜ਼ਿਲ੍ਹੇ ਦੀ 95.99 ਫ਼ੀਸਦੀ ਯੋਗ ਵਸੋਂ ਨੂੰ ਪਹਿਲੀ ਖੁਰਾਕ ਯਕੀਨੀ ਬਣਾ ਦਿੱਤੀ ਹੈ।
                 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪੀ੍ਰਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਦੂਸਰੀ ਖੁਰਾਕ ਦਾ ਘੇਰਾ ਵੀ 69.17 ਫ਼ੀਸਦੀ ਵਸੋਂ ਤੱਕ ਪੁੱਜ ਗਿਆ ਹੈ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਿਕ ਵਿਧਾਨ ਸਭਾ ਚੋਣਾਂ ਨੂੰ ਕੋਵਿਡ ਮੁਕਤ ਅਤੇ ਸੁਰੱਖਿਅਤ ਰੱਖਣ ਲਈ ਵਿੱਢੀ ਗਈ ਮੁਹਿੰਮ ਤਹਿਤ ਇਹ ਟੀਚੇ ਹਾਸਲ ਕੀਤੇ ਗਏ ਹਨ।ਖਹਿਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿਚ 3122122 ਲੋਕਾਂ ਨੇ ਕਰੋਨਾ ਵੈਕਸੀਨ ਲਗਵਾ ਲਈ ਹੈ ਅਤੇ 15 ਤੋ 17 ਉਮਰ ਦੇ 51779 ਲੋਕਾਂ ਨੇ ਪਹਿਲੀ ਡੋਜ਼ ਅਤੇ 1310 ਲੋਕਾਂ ਨੇ ਦੂਜੀ ਡੋਜ਼ ਲਗਵਾ ਲਈ ਹੈ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਖੁੱਲ੍ਹਣ ਬਾਅਦ, ਇਨ੍ਹਾਂ ਦੇ ਪ੍ਰਬੰਧਕਾਂ ਨੂੰ ਇਸ ਵਰਗ ਦੇ ਮੁਕੰਮਲ ਟੀਕਾਕਰਣ ਲਈ ਪਹੁੰਚ ਕੀਤੀ ਜਾ ਰਹੀ ਹੈ।
                ਉਨ੍ਹਾਂ ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਆਂਗਨਵਾੜੀ ਵਰਕਰਾਂ ਅਤੇ ਹੋਰਨਾਂ ਵਲੋਂ ਟੀਕਾਕਰਣ ਮੁਹਿੰਮ ਨੂੰ ਇਨ੍ਹਾਂ ਅੰਕੜਿਆਂ ਤੱਕ ਪਹੁੰਚਾਉਣ ਲਈ ਦਿੱਤੇ ਗਏ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਅੰਕੜੇ ਨੂੰ ਅਗਲੇ ਦਿਨਾਂ ਵਿੱਚ ਹੋਰ ਵਧਾਇਆ ਜਾਵੇਗਾ ਤਾਂ ਹਰ ਇੱਕ ਯੋਗ ਵਿਅਕਤੀ ਤੱਕ ਟੀਕਾਕਰਣ ਦਾ ਲਾਭ ਪੁੱਜ ਸਕੇ।
                ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕੋਵਿਡ ਟੀਕਾਕਰਣ ਤੋਂ ਵਾਂਝੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ ਟੀਕਾਕਰਣ ਜ਼ਰੂਰ ਕਰਵਾਉਣ ਤਾਂ ਜੋ ਜ਼ਿਲ੍ਹਾ ਆਪਣੀ ਸਮੁੱਚੀ ਯੋਗ ਵਸੋਂ ਤੱਕ ਟੀਕਾਕਰਣ ਦਾ ਲਾਭ ਪਹੁੰਚਾ ਸਕੇ ਅਤੇ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …