ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਮੇਅਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ ਵਿੱਚ
ਸ਼ਾਮਲ ਹੋ ਗਏ।‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਆਮ ਆਦਮੀ ਪਾਰਟੀ ਦਾ ਚਿੰਨ੍ਹ ਪਾ ਕੇ ਰਿੰਟੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।ਇਸ ਸਮੇਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵੀ ਮੌਜ਼ੂਦ ਸਨ।ਦੱਸਣਯੋਗ ਹੈ ਕਿ ਮੇਅਰ ਰਿੰਟੂ ਹਲਕਾ ਅੰਮ੍ਰਿਤਸਰ ਉਤਰੀ ਤੋਂ ਕਾਗਰਸ ਪਾਰਟੀ ਦੇ ਚਾਹਵਾਨ ਸਨ। ਪਰ ਟਿਕਟ ਮੌਜ਼ੂਦਾ ਵਿਧਾਇਕ ਸੁਨੀਲ ਦੱਤੀ ਨੂੰ ਮਿਲਣ ਉਪਰੰਤ ਨਾਰਾਜ਼ਗੀ ਕਾਰਣ ਉਨਾਂ ਨੇ ਚੋਣ ਪ੍ਰਚਾਰ ਤੋਂ ਦੂਰੀ ਬਣਾਈ ਹੋਈ ਸੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media