ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਰਾਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ
ਕਿਹਾ ਹੈ ਕਿ ਸਮੁੱਚੇ ਪੰਜਾਬ ਵਿੱਚ ਅਕਾਲੀ ਦਲ ਬਾਦਲ ਦੀ ਲਹਿਰ ਚੱਲ ਰਹੀ ਹੈ ਅਤੇ ਸੂਬੇ ਦੇ ਲੋਕ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।ਉਨਾਂ ਕਿਹਾ ਕਿ ਪਿੱਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦਾ ਜਿਹੜਾ ਵਿਕਾਸ ਹੋਇਆ ਤੇ ੇ ਲੋਕਾਂ ਨੂੰ ਸੁੱਖ ਸਹੂਲਤਾਂ ਮਿਲੀਆਂ ਉਨੀਆਂ ਕਿਸੇ ਸਰਕਾਰ ਵੇਲੇ ਨਹੀਂ ਮਿਲ ਸਕੀਆਂ।ਰਾਜਾ ਨੇ ਕਿਹਾ ਕਿ ਹਲਕਾ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਉਤਰੀ ਤੋਂ ਅਨਿਲ ਜੋਸ਼ੀ ਦੀ ਬੜੀ ਇਤਿਹਾਸਿਕ ਜਿੱਤ ਹੋਵੇਗੀ।ਇਸ ਮੌਕੇ ਯੂਥ ਆਗੂ ਸੁਰਿੰਦਰ ਪਾਲ ਸਿੰਘ ਡਿੰਪਾ ਤੇ ਜੈਦੀਪ ਸਿੰਘ ਬਾਵਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media