Friday, November 22, 2024

ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪ੍ਰਕਾਸ਼ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਮਹਾਨ ਸੰਤ ਭਗਤ ਰਵਿਦਾਸ ਜੀ ਦਾ ਜਨਮ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸੰਬੰਧੀ ਸਵੇਰ ਦੀ ਵਿਸ਼ੇਸ਼ ਸਭਾ ਵਿੱਚ ਸਕੂਲ ਦੇ ਸੰਗੀਤ ਵਿਭਾਗ ਵੱਲੋਂ ਭਗਤ ਰਵਿਦਾਸ ਜੀ ਦਾ ਇੱਕ ਸ਼ਬਦ (ਸਾਚੀ ਪ੍ਰੀਤ….) ਦਾ ਇਲਾਹੀ ਗਾਇਨ ਕੀਤਾ ਗਿਆ।ਸਕੂਲ ਅਧਿਆਪਕਾਂ ਵੱਲੋਂ ਭਗਤ ਰਵੀਦਾਸ ਦੇ ਜੀਵਨ ਅਤੇ ਵਿਚਾਰਧਾਰਾ ਉਪਰ ਵਿਸਥਾਰ ਵਿੱਚ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਭਗਤ ਜੀ ਦੇ ਇੱਕ ਈਸ਼ਵਰੀ ਸਿਧਾਂਤ ਦੇ ਧਾਰਨੀ ਸਨ ਅਤੇ ਕਈ ਸਦੀਆਂ ਪਹਿਲਾਂ ਵਹਿਮਾਂ ਭਰਮਾਂ ਤੋਂ ਮੁਕਤ, ਜਾਗਰਿਤ ਇਨਸਾਨ ਸਨ।ਜਿੰਨ੍ਹਾਂ ਨੇ ਜਾਤ-ਪਾਤ, ਭੇਦ-ਭਾਵ ਤੇ ਭੇਖ, ਪਾਖੰਡ ਦੇ ਵਿਰੁੱਧ ਜ਼ੋਰਦਾਰ ਆਵਾਜ਼ ਉਠਾ ਕੇ ਸਮਾਜ ਦੀ ਅਗਵਾਈ ਕੀਤੀ।ਉਹਨਾਂ ਦੀ ਮਹਾਨਤਾ ਭਰੀ ਅਧਿਆਤਮਕ ਰਚਨਾ ਨੂੰ ਗੁਰੂ ਅਰਜਨ ਦੇਵ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜਜ਼ ਕਰਕੇ ਮਾਣ ਬਬਖਅਿਾ।
                 ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਭਗਤ ਰਵੀਦਾਸ ਜੀ ਦੀਆਂ ਸਿੱਖਿਆਵਾਂ ਵਿੱਚ ਵਿਸ਼ਵਾਸ ਕਰਨ ਲਈ ਆਪਣਾ ਸੰਦੇਸ਼ ਭੇਜਿਆ ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਸ਼਼ੁਭਕਾਮਨਾਵਾਂ ਦਿੱਤੀਆਂ ।
                      ਇਸ ਮੌਕੇ ਸਕੂਲ ਦੇ ਕਾਰਜ਼ਕਾਰੀ ਅਧਿਆਪਕ ਇੰਚਾਰਜ਼ ਬਲਵਿੰਦਰ ਸਿੰਘ ਨੇ ਭਗਤ ਰਵੀਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦੀ ਪ੍ਰੇਰਨਾ ਦਿੱਤੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …