Friday, November 22, 2024

ਸ਼੍ਰੋਮਣੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ।ਸਮਾਗਮ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਸੰਗਤ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸਜ਼ਾਏ ਗਏ ਦੀਵਾਨ ਅੰਦਰ ਢਾਡੀ ਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ।
                ਇਸੇ ਤਰ੍ਹਾਂ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਵੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਰਾਗੀ ਭਾਈ ਜੋਰਾ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਨਿਰਵੈਲ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਨਿਸ਼ਾਨ ਸਿੰਘ ਆਦਿ ਮੌਜ਼ੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …