ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ
ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਦੀ ਵੀ ਸੰਗਤ ਨੂੰ ਵਧਾਈ ਦਿੱਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media