Sunday, August 2, 2026

ਗੁਰੂ ਰਵੀਦਾਸ ਜੀ ਨੇ ਸਮਾਜ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ – ਮਜੀਠੀਆ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਅੱਜ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ `ਤੇ ਧੁੱਪਸੜੀ ਵਿਖੇ ਗੁਰੂ ਰਵਿਦਾਸ ਮੰਦਿਰ ‘ਚ ਨਤਮਸਤਕ ਹੋਏ।ਉਨਾਂ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿਣ ਵਾਸਤੇ ਆਸ਼ੀਰਵਾਦ ਲਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
                  ਮਜੀਠੀਆ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਨੇ ਸਮਾਜ ਨੁੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਮਨੁੱਖਤਾ ਨੁੰ ਪ੍ਰਭੂ ਭਗਤੀ ਦੇ ਮਾਰਗ ਵੱਲ ਤੋਰਿਆ ਅਤੇ ਸਮਾਜਿਕ ਕੁਰੀਤੀਆਂ ਦਾ ਖੰਡਨ ਕੀਤਾ।ਜਾਤ ਪਾਤ ਦੇ ਤਾਣੇ ਬਾਣੇ ਦੀ ਉਲਝਣ ਵਿਚੋਂ ਕੱਢਣ ਲਈ ਹੀ ਸਮਾਜ ਦੀ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਅੱਜ ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਫਿਰਕੂ ਸਦਭਾਵਨਾ ਤਾਂ ਹੀ ਕਾਇਮ ਰਹਿ ਸਕਦੀ ਹੈ ਜੇਕਰ ਅਸੀਂ ਰਵੀਦਾਸ ਜੀ ਦੇ ਦਰਸਾਏ ਮਾਰਗ `ਤੇ ਚੱਲਦਿਆਂ ਸਰਬਤ ਦੇ ਭਲੇ ਦੀ ਅਰਦਾਸ ਕਰੀਏ ਤੇ ਸਭ ਨੁੰ ਬਰਾਬਰ ਸਮਝੀਏ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …