ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਬੀਤੇ ਦਿਨੀਂ ਜੈਪੁਰ (ਰਾਜਸਥਾਨ) ਵਿਖੇ ਕਰਵਾਈ ਗਈ ਛੇਵੀਂ ਇੰਡੀਆ ਓਪਨ ਇੰਟਰਨੈਸ਼ਨਲ ਤਾਈਕਵਾਡੋ ਚੈਂਪੀਅਨਸ਼ਿਪ 2022 ਵਿੱਚ ਸਥਾਨਕ ਸਰਕਾਰੀ ਕੰਨਿਆ ਸੀ.ਸੈ. ਸਮਾਰਟ ਸਕੂਲ ਮਾਲ ਰੋਡ ਦੀ ਖਿਡਾਰਨ ਗੁਰਲੀਨ ਕੌਰ ਨੇ 46 ਕਿਲੋ ਇੰਟਰਨੈਸ਼ਨਲ ਵਰਗ ਵਿਚੋਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
ਸਕੂਲ ਦੀ ਖਿਡਾਰਨ ਗੁਰਲੀਨ ਕੌਰ ਦੇ ਮਾਲ ਰੋਡ ਸਕੂਲ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਗੁਰਲੀਨ ਕੌਰ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕੋਚ ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ ਅਤੇ ਸਾਰੇ ਸਕੂਲ ਦੇ ਸਟਾਫ ਨੂੰ ਵਧਾਈਆਂ ਦਿੱਤੀਆਂ।ਉਨ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਅਤੇ ਖਿਡਾਰਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਸਕੂਲ ਵਿੱਚ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਣਬੱਧਤਾ ਦੁਹਰਾਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …