Wednesday, September 16, 2026

ਪੰਜਾਬ ‘ਚ ਕਾਂਗਰਸ ਪਾਰਟੀ ਦੋ ਤਿਹਾਈ ਤੋਂ ਵੀ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ – ਧੀਮਾਨ

ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਕਾਂਗਰਸ ਪਾਰਟੀ ਦੋ ਤਿਹਾਈ ਤੋਂ ਵੀ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ ਤੇ ਵਿਕਾਸ ਪੱਖੋਂ ਇਤਿਹਾਸ ਸਿਰਜੇਗੀ।ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਜਸਵਿਦਰ ਧੀਮਾਨ ਨੇ ਕਿਹਾ ਕਿ ਅਰਵਿੰਦ ਕੇਜ਼ਰੀਵਾਲ ਲੋਕਾਂ ਨੂੰ ਵਰਤਦੇ ਹਨ ਤੇ ਫੇਰ ਉਹਨਾਂ ਤੋਂ ਪਾਸਾ ਵੱਟ ਲੈਂਦੇ ਹਨ।ਇਹੀ ਸੋਚ ਉਹਨਾਂ ਦੀ ਪੰਜਾਬ ਪ੍ਰਤੀ ਹੈ।ਇਸ ਲਈ ਲੋਕ ਆਪ ਦੀਆਂ ਗੱਲਾਂ ਵਿਚ ਨਾ ਆਉਣ।ਧੀਮਾਨ ਨੇ ਹਲਕੇ ਦੇ ਪਿੰਡਾਂ ‘ਚ ਹੋਏ ਧਾਰਮਿਕ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਧੀਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ ਪਾਤ ਦਾ ਫਰਕ ਮਿਟਾ ਕੇ ਸਮਾਨਤਾ ਦਾ ਸੁਨੇਹਾ ਦਿੱਤਾ ਤੇ ਸਾਰੇ ਵਰਗਾਂ ਦੀ ਭਲਾਈ ਦਾ ਸੰਦੇਸ਼ ਦਿੱਤਾ।ਉਨਾਂ ਦੇ ਨਾਲ ਹੋਰ ਵੀ ਕਾਂਗਰਸੀ ਆਗੂ ਵੱਡੀ ਗਿਣਤੀ ‘ਚ ਹਾਜ਼ਰ ਸਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …