ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਆਉਂਦੀ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ
ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।
ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨ.ਪੀ.ਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮ. ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ.ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਅਬਿਲਟੀ ਆਈ.ਡੀ (ਯੂ.ਡੀ.ਆਈ.ਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ।ਇਸ ਤਰ੍ਹਾਂ ਕੁੱਲ 12 ਦਸਤਾਵੇਜ਼ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਿਦਸ਼ੀ ਵੋਟਰ ਜੋ ਭਾਰਤੀ ਪਾਸਪੋਰਟ ਵਿੱਚ ਦਰਜ਼ ਵੇਰਵਿਆਂ ਦੇ ਅਧਾਰ ‘ਤੇ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 20 ਤਹਿਤ ਵੋਟਰ ਸੂਚੀ ਵਿੱਚ ਰਜਿਸਟਰਡ ਹਨ, ਦੀ ਪਛਾਣ ਸਿਰਫ ਉਹਨਾਂ ਦੇ ਅਸਲ ਪਾਸਪੋਰਟ ਦੇ ਅਧਾਰ `ਤੇ ਕੀਤੀ ਜਾਵੇਗੀ ਅਤੇ ਪੋਲਿੰਗ ਸਟੇਸ਼ਨ ਵਿਖੇ ਵੋਟ ਪਾਉਣ ਲਈ ਉਨ੍ਹਾਂ ਵਲੋਂ ਪੇਸ਼ ਕੀਤਾ ਕੋਈ ਹੋਰ ਪਛਾਣ ਦਸਤਾਵੇਜ਼ ਸਵੀਕਾਰ ਨਹੀਂ ਕੀਤਾ ਜਾਵੇਗਾ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media