ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਮੰਨੀ ਪ੍ਰਮੰਨੀ ਵਿਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਵਿਖੇ ਅੱਜ ਸ੍ਰੀ ਗੁਰ ਰਵਿਦਾਸ ਜੀ ਦਾ
ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ।ਬੱਚਿਆਂ ਨੇ ਗੁਰੂ ਰਵਿਦਾਸ ਜੀ ਦੀ ਮੂਰਤੀ ਅੱਗੇ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਦਿਖਾਏ ਗਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ।ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਸ੍ਰੀ ਗੁਰ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਗੁਰੂ ਰਵਿਦਾਸ ਜੀ ਦੁਆਰਾ ਦਿੱਤੇ ਭਾਈਚਾਰਕ ਸਾਂਝ ਦੇ ਸਿਧਾਂਤ ਨੂੰ ਅਪਣਾਉਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਸਿਧਾਂਤਾ ਨੂੰ ਅਪਣਾ ਕੇ ਇੱਕ ਚੰਗਾ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਪ੍ਰਿੰਸੀਪਲ ਸੰਜੈ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ ਮੈਬਰ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media