Thursday, November 19, 2026

ਪੰਜ ਸਾਲ ਲੋਕਾਂ ਨਾਲ ਧੋਖਾ ਕਰਦੀ ਰਹੀ ਕਾਂਗਰਸ, ਇਸ ਵਾਰ ਲੋਕਾਂ ਤੋਂ ਵੋਟਾਂ ਦੀ ਆਸ ਨਾ ਰੱਖੇ – ਬਿਕਰਮ ਮਜੀਠੀਆ

ਮਕਬੂਲਪੁਰਾ ਵਿੱਚ ਕੀਤੀ ਵਿਸ਼ਾਲ ਰੈਲੀ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜ ਸਾਲ ਤੱਕ ਲੋਕਾਂ ਨਾਲ ਧੋਖਾ ਕਰਦੀ ਰਹੀ।ਕਾਂਗਰਸ ਪਾਰਟੀ ਨੁੰ ਇਸ ਵਾਰ ਦੀਆਂ ਚੋਣਾਂ ਵਿਚ ਲੋਕਾਂ ਤੋਂ ਵੋਟਾਂ ਦੀ ਆਸ ਨਹੀਂ ਰੱਖਣੀ ਚਾਹੀਦੀ।
                   ਅੱਜ ਇਥੇ ਹਲਕੇ ਦੇ ਇਲਾਕੇ ਮਕਬੂਲਪੁਰਾ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜ ਸਾਲ ਪਹਿਲਾਂ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਘਰ ਘਰ ਨੌਕਰੀ, ਰਾਸ਼ਨ ਕਾਰਡ ਦੇ ਵਾਅਦੇ, ਪੈਨਸ਼ਨ ਤੇ ਸੁੱਖ ਸਹੂਲਤਾਂ ਬਿਜਲੀ ਦੇ ਬਿੱਲ ਘਟਾਉਣ ਸਮੇਤ ਅਨੇਕਾਂ ਵਾਅਦੇ ਕੀਤੇ ਸਨ।ਪਰ ਪੰਜ ਸਾਲਾਂ ਦੌਰਾਨ ਇਹਨਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਸਮਾਜ ਭਲਾਈ ਸਕੀਮਾਂ ਜਾਂ ਤਾਂ ਮੁਕੰਮਲ ਤੌਰ `ਤੇ ਬੰਦ ਕਰ ਦਿੱਤੀਆਂ ਜਾਂ ਫਿਰ ਇਹਨਾਂ ਵਿੱਚ ਕਟੌਤੀ ਕਰ ਦਿੱਤੀ।ਉਹਨਾਂ ਕਿਹਾ ਕਿ ਗਰੀਬ ਵਰਗ ਦੇ ਆਟਾ ਦਾਲ ਸਕੀਮ ਦੇ ਨੀਲੇ ਕਾਰਡ ਕੱਟ ਕੇ ਕਾਂਗਰਸ ਸਰਕਾਰ ਨੇ ਸਭ ਤੋਂ ਵੱਡਾ ਧ੍ਰੋਹ ਕਮਾਇਆ।ਗਰੀਬ ਵਰਗ ਨੂੰ ਸਸਤਾ ਰਾਸ਼ਨ ਪ੍ਰਾਪਤ ਕਰਨ ਦਾ ਹੱਕ ਹੈ।ਉਹਨਾਂ ਕਿਹਾ ਕਿ ਕਾਂਗਰਸ ਦੇ ਆਗੂ ਅੱਜ ਅਕਾਲੀ ਦਲ ਨੁੰ ਇਸ ਗੱਲ ਕਰ ਕੇ ਕੋਸ ਰਹੇ ਹਨ ਕਿ ਆਟਾ ਦਾਲ ਸਕੀਮ ਕਿਉਂ ਸ਼ੁਰੂ ਕੀਤੀ।
                  ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਵਿਕਾਸ ਦੇ ਨਾਲ ਨਾਲ ਅਮਨ ਤੇ ਸ਼ਾਂਤੀ ਤੇ ਭਾਈਚਾਰਕ ਸਾਂਝ ਵਾਸਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਰੀ ਉਮਰ ਕੰਮ ਕਰਦੇ ਰਹੇ ਹਨ ਤੇ ਹੁਣ ਵੀ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਕੰਮ ਕਰੇਗੀ ਨਾ ਕਿ ਕਾਂਗਰਸ ਵਾਂਗ ਪਾੜੋ ਤੇ ਰਾਜ ਕਰੋ ਦੀ ਨੀਤੀ `ਤੇ ਚੱਲੇਗੀ।
                      ਉਹਨਾਂ ਨੇ ਨਵਜੋਤ ਸਿੱਧੂ ਵਲੋਂ ਬ੍ਰਾਹਮਣ ਸਮਾਜ ਦੇ ਨਾਲ ਨਾਲ ਔਰਤਾਂ ਵਾਸਤੇ ਮੰਦੀ ਸ਼ਬਦਾਵਲੀ ਵਰਤਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ।

Check Also

ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ

ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …