Wednesday, August 26, 2026

ਇੰਦਰਬੀਰ ਨਿੱਜ਼ਰ ਦੀ ਅਗਵਾਈ ਹੇਠ ਕਾਂਗਰਸ ਸ਼ਹਿਰੀ ਸਕੱਤਰ ਘੁੱਗੀ `ਆਪ` `ਚ ਸ਼ਾਮਲ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਲਵਿੰਦਰ ਸਿੰਘ ਦੀ ਪ੍ਰੇਰਣਾ ਅਤੇ `ਆਪ` ਦੇ ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਹਾਜ਼ਰੀ ਵਿੱਚ ਕਾਂਗਰਸ ਦੇ ਸ਼ਹਿਰੀ ਸਕੱਤਰ ਅਤੇ ਸਾਬਕਾ ਕੌਂਸਲਰ ਹਰਜੀਤ ਸਿੰਘ ਘੁੱਗੀ ਆਮ ਆਦਮੀ ਪਾਰਟੀ `ਚ ਸ਼ਾਮਲ ਹੋ ਗਏ।ਡਾ. ਨਿੱਜ਼ਰ ਵਲੋਂ ਹਰਜੀਤ ਘੁੱਗੀ ਸਨਮਾਨਿਤ ਕੀਤਾ ਗਿਆ।ਡਾ. ਨਿੱਜ਼ਰ ਨੇ ਕਿਹਾ ਕਿ ਹਰਜੀਤ ਸਿੰਘ ਘੁੱਗੀ ਵਾਰਡ ਨੰਬਰ 66 ਵਿੱਚ ਬਹੁਤ ਵਧੀਆ ਅਸਰ ਰਸੂਖ ਰੱਖਦੇ ਹਨ।ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ।
                ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਚੋਣ ਵਾਅਦੇ ਨਹੀਂ ਕਰਦੀ ਬਲਕਿ ਲੋਕਾਂ ਨੂੰ ਗਰੰਟੀ ਦਿੰਦੀ ਹੈ।ਜਿਸ ਤਹਿਤ ਪੰਜਾਬ ਵਿੱਚ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਖਸੁੱਟ ਬੰਦ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਅੱਜ ਤਕ ਪੰਜਾਬ ਦੀਆਂ ਸਰਕਾਰਾਂ ਤੋਂ ਤੰਗ ਹੋ ਕੇ ਪੰਜਾਬ ਦੀ ਨੌਜਵਾਨੀ ਵਿਦੇਸ਼ਾਂ ਵਿੱਚ ਜਾਂਦੀ ਰਹੀ ਹੈ, ਪਰ ਨੌਜਵਾਨਾਂ ਨੂੰ ਇਥੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …