Tuesday, March 3, 2026

ਸਾਰੀਆਂ ਪਾਰਟੀਆਂ ‘ਆਪ‘ ਨੂੰ ਹਰਾਉਣ ਲਈ ਇਕੱਠੀਆਂ ਹੋਈਆਂ – ਅਰਵਿੰਦ ਕੇਜਰੀਵਾਲ

ਪਠਾਨਕੋਟ, ਭੋਆ ਤੇ ਸੁਜਾਨਪੁਰ ਹਲਕਿਆਂ ‘ਚ ‘ਆਪ‘ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਇਕੱਠੇ ਹਮਲਾ ਬੋਲਿਆ।ਉਨਾਂ ਨੇ ਅਕਾਲੀ-ਕਾਂਗਰਸ ਅਤੇ ਭਾਜਪਾ ‘ਤੇ ਮਿਲੀਭੁਗਤ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਤਿੰਨੇ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ।
                 ਕੇਜਰੀਵਾਲ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ‘ਚੋਂ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਖਤਮ ਕਰਨਾ ਹੈ।ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਡਾਕਟਰੀ ਸੇਵਾਵਾਂ ਦੇਣਾ ਹੈ।ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੀ ਹਾਲਤ ਨੂੰ ਸੁਧਾਰਨਾ ਹੈ।ਬਿਜਲੀ-ਪਾਣੀ ਦੀ ਸਮੱਸਿਆ ਨੂੰ ਦੂਰ ਕਰਨੀ ਹੈ ਅਤੇ ਨੌਜਵਾਨਾਂ ਨੂੰ ਨੀਸ਼ਆਂ ਦੇ ਚੁੰਗਲ ‘ਚੋਂ ਕੱਢ ਕੇ ਚੰਗੀ ਸਿੱਖਿਆ ਤੇ ਰਜ਼ਗਾਰ ਦੇਣਾ ਹੈ।ਦੂਜੇ ਪਾਸੇ ਕਾਂਗਰਸ-ਅਕਾਲੀ ਅਤੇ ਭਾਜਪਾ ਦਾ ਮਕਸਦ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਹਰਾਉਣਾ ਹੈ।
                 ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਸਾਡੀ ਇਮਾਨਦਾਰ ਰਾਜਨੀਤੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ ਤਾਂ ਤੁਸੀਂ ਵੀ ਇਨ੍ਹਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਹਰਾਉਣ ਲਈ ਇਕੱਠੇ ਹੋ ਜਾਓ।ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ, ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਖਤਮ ਕਰਨ ਲਈ ਵੋਟ ਪਾਉਣੀ ਹੈ।
                     ਕੇਜਰੀਵਾਲ ‘ਆਪ‘ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਨ ਲਈ ਪਠਾਨਕੋਟ ਪੁੱਜੇ ਸਨ।ਇਥੇ ਉਨ੍ਹਾਂ ਨੇ ਸੁਜਾਨਪੁਰ ਤੋਂ ‘ਆਪ’ ਉਮੀਦਵਾਰ ਅਮਿਤ ਸਿੰਘ ਮੰਟੋ, ਭੋਆ ਤੋਂ ਉਮੀਦਵਾਰ ਲਾਲ ਚੰਦ ਕਟਾਰੂਚੱਕ ਅਤੇ ਪਠਾਨਕੋਟ ਤੋਂ ‘ਆਪ‘ ਉਮੀਦਵਾਰ ਵਿਭੂਤੀ ਸ਼ਰਮਾ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਮਿਲ ਕੇ ਸਿਰਫ ਮੈਨੂੰ ਅਤੇ ਭਗਵੰਤ ਮਾਨ ਨੂੰ ਗਾਲ੍ਹਾਂ ਕੱਢ ਰਹੀਆਂ ਹਨ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਿਅੰਕਾ ਗਾਂਧੀ ਆਪਣੀਆਂ ਸਾਰੀਆਂ ਮੀਟਿੰਗਾਂ ਵਿੱਚ ਸਿਰਫ ਮੈਨੂੰ ਅਤੇ ਭਗਵੰਤ ਮਾਨ ਨੂੰ ਗਾਲ੍ਹਾਂ ਕੱਢਦੇ ਹਨ, ਪਰ ਸੁਖਬੀਰ ਬਾਦਲ ਨੂੰ ਕੁੱਝ ਨਹੀਂ ਬੋਲਦੇ।ਸੁਖਬੀਰ ਬਾਦਲ ਵੀ ਮੈਨੂੰ ਤੇ ਮਾਨ ਨੂੰ ਗਾਲ੍ਹਾਂ ਕੱਢਦਾ ਹੈ, ਪਰ ਉਹ ਆਪਣੀਆਂ ਪੁਰਾਣੀਆਂ ਭਾਈਵਾਲ ਭਾਜਪਾ ਅਤੇ ਕਾਂਗਰਸ ਨੂੰ ਕੁੱਝ ਨਹੀਂ ਕਹਿੰਦੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਆਪਣੀਆਂ ਮੀਟਿੰਗਾਂ ‘ਚ ਸਾਨੂੰ ਹੀ ਗਾਲ੍ਹਾਂ ਕੱਢ ਰਹੇ ਹਨ, ਉਹ ਸੁਖਬੀਰ ਬਾਦਲ ‘ਤੇ ਕੁੱਝ ਨਹੀਂ ਬੋਲਦੇ।
ਕੇਜਰੀਵਾਲ ਨੇ ਦੋਸ ਲਾਇਆ ਕਿ ਤਿੰਨੋਂ ਪਾਰਟੀਆਂ ਸਾਡੇ ਵਿਰੱਧ ਸਾਜ਼ਿਸ਼ ਰਚ ਰਹੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣਾ ਚਾਹੁੰਦੀਆਂ ਹਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …