Tuesday, August 25, 2026

ਪੰਜਾਬ ਦੇ ਲੋਕ ਇਮਾਨਦਾਰ ਅਤੇ ਕੰਮ ਕਰਨ ਵਾਲੀ ਪਾਰਟੀ ਨੂੰ ਹੀ ਵੋਟ ਪਾਉਣਗੇ – ਮਨੀਸ਼ ਸਿਸੋਦੀਆ

ਕਿਹਾ, ਦਿੱਲੀ ਵਿੱਚ ਕੰਮ ਕੀਤਾ, ਪੰਜਾਬ ਵਿੱਚ ਵੀ ਚੰਗਾ ਕੰਮ ਕਰਾਂਗੇ

ਤਰਨ ਤਾਰਨ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਅਤੇ ਜੰਡਿਆਲਾ ਹਲਕੇ ਦੇ ਉਮੀਦਵਾਰ ਹਰਭਜਨ ਸਿੰਘ ਈ.ਟੀ.ਓ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆ ਸਿਸੋਦੀਆ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਦਾ ਖਾਤਮਾ ਕਰਨਗੇ।ਉਨਾਂ ਨੇ ਇਮਾਨਦਾਰ ਅਤੇ ਕੰਮ ਕਰਨ ਵਾਲੀ ਪਾਰਟੀ ਨੂੰ ਵੋਟਾਂ ਪਾਉਣ ਦਾ ਮਨ ਬਣਾ ਲਿਆ ਹੈ।ਅਕਾਲੀ ਦਲ ਤੇ ਕਾਂਗਰਸ ਨੇ ਵਾਰੀ ਵਾਰੀ ਪੰਜਾਬ ਦੇ ਸਾਧਨਾਂ ਨੂੰ ਲੁੱਟਿਆ ਅਤੇ ਸਰਕਾਰੀ ਖਜ਼ਾਨਾ ਖਾਲੀ ਕੀਤਾ ਹੈ।ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੀ ਲੁੱਟ ਤੋਂ ਤੰਗ ਆ ਚੁੱਕੇ ਹਨ।ਹੁਣ ਉਹ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਾ ਚਾਹੁੰਦੇ ਹਨ।ਸਿਸੋਦੀਆ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਲੋਕਾਂ ਨੇ ‘ਆਪ’ ਨੂੰ ਮੌਕਾ ਦਿੱਤਾ ਤਾਂ ਦਿੱਲੀ ਦੇ ਸਰਕਾਰੀ ਸਕੂਲ ਠੀਕ ਕੀਤੇ ਗਏ, ਸਰਕਾਰੀ ਹਸਪਤਾਲਾਂ ਦੀ ਹਾਲਤ ਠੀਕ ਕਰਕੇ ਲੋਕਾਂ ਨੂੰ ਮੁਫ਼ਤ ਅਤੇ ਚੰਗਾ ਇਲਾਜ ਦਿੱਤਾ ਗਿਆ।ਆਮ ਲੋਕਾਂ ਦੇ ਬਿਜਲੀ ਦੇ ਬਿਲ ਜ਼ੀਰੋ ਕੀਤੇ ਗਏ।ਹੁਣ ਪੰਜਾਬ ਦੀ ਵਾਰੀ ਹੈ।ਪੰਜਾਬ ਵਿੱਚ ਵੀ ਸਕੂਲ ਅਤੇ ਹਸਪਤਾਲ ਚੰਗੇ ਬਣਾਏ ਜਾਣਗੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …