Monday, August 24, 2026

ਖ਼ਾਲਸਾ ਕਾਲਜ ਐਜੂਕੇਸ਼ਨ ਨੂੰ ਨੈਕ ਨੇ ਕੀਤਾ ‘ਏ’ ਗ੍ਰੇਡ ਪ੍ਰਮਾਣਿਤ

ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦੁਆਰਾ 3.18 ਸੀ.ਜੀ.ਪੀ.ਏ ਦੇ ਨਾਲ ‘ਏ’ ਗ੍ਰੇਡ ਮੁੜ-ਪ੍ਰਮਾਣਿਤ ਕੀਤਾ ਗਿਆ ਹੈ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਨੂੰ ਉਕਤ ਦਰਜ਼ਾ ਪ੍ਰਾਪਤ ਹੋਣ ’ਤੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਫਖ਼ਰ ਵਾਲੀ ਗੱਲ ਹੈ।
                 ਡਾ. ਢਿੱਲੋਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਕਾਲਜ ਨੇ ਉਕਤ ਮਾਨਤਾ ਸਾਈਕਲ-3 ਤਹਿਤ ਪ੍ਰਾਪਤ ਕੀਤੀ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਹ ਫ਼ੈਸਲਾ ਨੈਕ ਦੀ ਪੀਅਰ ਟੀਮ ਵਲੋਂ ਦੌਰਾ ਕਰਨ ਉਪਰੰਤ ਕੀਤਾ ਗਿਆ ਸੀ।ਉਨਾਂ ਦੱਸਿਆ ਕਿ ਕਿ ਟੀਮ ਦੇ ਮੈਂਬਰਾਂ ਨੇ 7 ਪੁਆਇੰਟ ਪੈਮਾਨੇ ’ਤੇ ਸਾਰੇ ਮਾਪਦੰਡਾਂ ਦਾ ਮੁਲਾਂਕਣ ਕੀਤਾ ਅਤੇ 15 ਫਰਵਰੀ ਨੂੰ ਨੈਕ ਨੇ ਕਾਲਜ ਦੇ ਮਾਨਤਾ ਪ੍ਰਾਪਤ ਨਤੀਜਿਆਂ ਦਾ ਐਲਾਨ ਕੀਤਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …