ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰੀਖਿਆ ’ਚ ਸ਼ਾਨਦਾਰ
ਪ੍ਰਦਰਸ਼ਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਯੋਗ ਅਗਵਾਈ ਅਤੇ ਕਾਲਜ ਅਧਿਆਪਕਾਂ ਦੁਆਰਾ ਵਧੀਆ ਅਧਿਆਪਨ ਦੇ ਚੱਲਦੇ ਹੋਏ ਕਾਲਜ ’ਚ ਚੱਲ ਰਹੇ ਬੀ.ਐਡ ਤੇ ਐਮ.ਐਡ (3 ਸਾਲਾ ਇੰਟੇਗ੍ਰੇਟਿਡ ਕੋਰਸ) ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਡਾ. ਹਰਪ੍ਰੀਤ ਕੌਰ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਬੀ.ਐ ਤੇ ਐਮ.ਐਡ (3 ਸਾਲਾ ਇੰਟੇਗੇਟਿਡ ਕੋਰਸ) ਦੀ ਵਿਦਿਆਰਥਣ ਸ਼ਿਖਾ ਵਲੋਂ 83.3%, ਗੁਰਪ੍ਰੀਤ ਕੌਰ 82.8%, ਰੂਹੀਪ੍ਰੀਤ ਕੌਰ ਨੇ 82.4%, ਸਿਮਰਨਜੀਤ ਕੌਰ 81.4, ਹਰਮਨਦੀਪ ਕੌਰ 81.3, ਚੈਰੀ ਅਹੂਜਾ 80.8, ਸਿਮਰਨਜੋਤ ਕੌਰ ਨੇ 80.45% ਅਤੇ ਹਰਮਨਪ੍ਰੀਤ ਕੌਰ ਨੇ 79.54% ਅੰਕ ਲੈ ਕੇ ਯੂਨੀਵਰਸਿਟੀ ’ਚੋਂ ਕ੍ਰਮਵਾਰ ਪਹਿਲਾ, ਦੂਜਾ, ਤੀਜਾ, ਚੌਥਾ, ਪੰਜਵਾਂ, ਛੇਵਾਂ, ਸੱਤਵਾਂ ਅਤੇ ਅੱਠਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ।
ਉਨ੍ਹਾਂ ਉਕਤ ਪੁਜੀਸ਼ਨਾਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਸਟਾਫ਼ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ, ਜੋ ਉਨ੍ਹਾਂ ਨੇ ਇਸ ਸਥਾਨ ਨੂੰ ਹਾਸਲ ਕੀਤਾ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media