Tuesday, April 21, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿੱਤ ਚਾਰ-ਦਿਨਾ ਸਮਾਗਮ ਅਰੰਭ

24 ਨਵੰਬਰ ਨੂੰ ਸਵੇਰੇ 10 ਵਜੇ ਸ਼ਹੀਦੀ ਨਗਰ ਕੀਰਤਨ ਤੇ 25 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ

PPN2211201404

ਨਵੀਂ ਦਿੱਲੀ, 22 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੀ ਮਨੁੱਖਤਾ ਦੇ ਧਾਰਮਿਕ ਵਿਸ਼ਵਾਸ ਦੀ ਅਜ਼ਾਦੀ ਦੇ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿੱਤ ਚਾਰ-ਦਿਨਾ ਸਮਾਗਮਾਂ ਦੀ ਅਰੰਭਤਾ ਅੱਜ ਸਵੇਰੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਯੂਨੀਵਰਸਿਟੀ ਕੈਂਪਸ ਵਿਖੇ ਹੋਏ ਕੀਰਤਨ ਸਮਾਗਮ ਦੇ ਨਾਲ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰ. ਕਮੇਟੀ) ਨੇ ਦਸਿਆ ਕਿ ਕਲ੍ਹ, ਐਤਵਾਰ ਸ਼ਾਮ ਅਤੇ ਸੋਮਵਾਰ ਸਵੇਰੇ ਗੁਰਦੁਆਰਾ ਸੀਸਗੰਜ ਸਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਹੋਣਗੇ, ਜਿਨ੍ਹਾਂ ਵਿੱਚ ਪੰਥ ਪ੍ਰਵਾਨਿਤ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਸਿਆ ਕਿ ਸੋਮਵਾਰ, 24 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਹੀਦੀ ਨਗਰ ਕੀਰਤਨ ਅਰੰਭ ਹੋਵੇਗਾ, ਜੋ ਦਿੱਲੀ ਅਤੇ ਨਵੀਂ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ, ਨਈ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪੁਲ ਪਹਾੜ ਗੰਜ, ਦੇਸ਼ਬੰਧੂ ਗੁਪਤਾ ਰੋਡ, ਚੂਨਾ ਮੰਡੀ, ਮੇਨ ਬਾਜ਼ਾਰ ਪਹਾੜ ਗੰਜ, ਬਸੰਤ ਰੋਡ, ਪੰਚਕੂਈਆਂ ਰੋਡ, ਗੁਰਦੁਆਰਾ ਬੰਗਲਾ ਸਾਹਿਬ ਮਾਰਗ, ਗੁਰਦੁਆਰਾ ਬੰਗਲਾ ਸਾਹਿਬ, ਗੋਲ ਡਾਕਖਾਨਾ ਅਤੇ ਪੰਡਤ ਪੰਤ ਮਾਰਗ ਤੋਂ ਹੁੰਦਾ ਹੋਇਆ ਗੁਰਦੁਆਰਾ ਰਕਾਬ ਗੰਜ ਵਿਖੇ ਪੁੱਜ ਕੇ ਸਮਾਪਤ ਹੋਵੇਗਾ।ਸ. ਰਾਣਾ ਨੇ ਦਸਿਆ ਕਿ ਇਸੇ ਦਿਨ, ਸੋਮਵਾਰ ਰਾਤ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਅਤੇ ਬੰਗਲਾ ਸਾਹਿਬ ਵਿਖੇ ਵਿਸ਼ੇਸ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਪ੍ਰਸਿੱਧ ਕਰਿਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
ਸ. ਪਰਮਜੀਤ ਸਿੰਘ ਰਾਣਾ ਨੇ ਹੋਰ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿੱਤ ਮੁੱਖ ਸਮਾਗਮ ਮੰਗਲਵਾਰ 25 ਨਵੰਬਰ ਨੂੰ ਗੁਰਦੁਆਰਾ ਰਕਾਬ ਗੰਜ ਦੇ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਹੋਵੇਗਾ।ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਨਿਤਨੇਮ ਤੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ।ਦੇਰ ਰਾਤ ਤੱਕ ਚੱਲਣ ਵਾਲੇ ਇਸ ਸਮਾਗਮ ਵਿੱਚ ਪ੍ਰਮੁੱਖ ਕੀਰਤਨੀ ਜਥੇ ਬਾਣੀ ਦੇ ਕੀਰਤਨ ਅਤੇ ਵਿਦਵਾਨ ਗੁਰ ਸ਼ਬਦ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਥਕ ਮੁੱਖੀ ਗੁਰੂ ਚਰਨਾਂ ਵਿੱਚ ਹਾਜ਼ਰੀਆਂ ਭਰ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।ਦੁਪਹਿਰ ਬਾਅਦ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸੱਜਰੀਆਂ ਕਾਵਿ ਰਚਨਾਵਾਂ ਰਾਹੀਂ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਨਗੇ।25 ਨਵੰਬਰ ਨੂੰ ਹੋ ਰਹੇ ਮੁੱਖ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਸਵੇਰੇ 10 ਵਜੇ ਤੋਂ 2.30 ਵਜੇ ਤਕ ਅਤੇ ਰਾਤ 9 ਵਜੇ ਤੋਂ ਸਮਾਪਤੀ ਤਕ  ਚੜ੍ਹਦੀਕਲਾ ਟਾਈਮ ਟੀ.ਵੀ ਅਤੇ ਗੁਰਦੁਆਰਾ ਕਮੇਟੀ ਦੀ ਵੈੱਬ ਸਾਈਟ ਾਾਾ.ਬੳੳਨ.ਿਨੲਟ ‘ਤੇ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply