Saturday, November 7, 2026

ਮਨੀਸ਼ ਸਿਸੋਦੀਆ ਨੇ ‘ਆਪ’ ਉਮੀਦਵਾਰ ਜੀਵਨਜੋਤ ਕੌਰ ਲਈ ਕੀਤਾ ਪ੍ਰਚਾਰ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਪੂਰਬੀ ਤੋਂ ‘ਆਪ’ ਉਮੀਦਵਾਰ ਜੀਵਨਜੋਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।ਸਿਸੋਦੀਆ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
                      ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ 20 ਫਰਵਰੀ ਨੂੰ ਤੁਹਾਡੇ, ਤੁਹਾਡੇ ਬਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਣਾ ਹੈ।ਸੋ ਇਸ ਵਾਰ ਬਿਨਾਂ ਕਿਸੇ ਬਹਿਕਾਵੇ `ਚ ਆਏ ਪੰਜਾਬ ਅਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਅਤੇ ਉਨ੍ਹਾਂ ਦੀ ਚੰਗੀ ਸਿੱਖਿਆ ਲਈ ਵੋਟ ਪਾਉਣੀ ਹੈ। ਅਕਾਲੀ ਕਾਂਗਰਸ `ਤੇ ਨਿਸ਼ਾਨਾ ਸਾਧਦਿਆਂ ਸਿਸੋਦੀਆ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਵਾਰੀ-ਵਾਰੀ ਸੱਤਾ `ਤੇ ਕਾਬਜ਼ ਹੋਈਆਂ।ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦੋਵੇਂ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇੱਕ ਹੋ ਗਈਆਂ ਹਨ।ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਹੈ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੈ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …