ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – 20 ਫਰਵਰੀ ਨੂੰ ਸੂਬੇ `ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਆਖਰੀ ਦਿਨ ਹਲਕਾ ਅੰਮ੍ਰਿਤਸਰ
ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਇਲਾਕੇ ਵਿੱਚ ਰੋਡ ਸ਼ੋਅ ਕੱਢਿਆ ਗਿਆ।ਇਹ ਰੋਡ ਸ਼ੋਅ ਸਥਾਨਕ ਛੇਹਰਟਾ ਬਜ਼ਾਰ ਤੋਂ ਸ਼ੁਰੂ ਹੋ ਕੇ ਗੁਰੂ ਕੀ ਵਡਾਲੀ ਪਹੁੰਚਿਆ।ਜਿਸ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਵੱਡੀ ਗਿਣਤੀ ‘ਚ ਕਾਂਗਰਸੀ ਆਗੁਆਂ, ਵਰਕਰ ਤੇ ਉਨਾਂ ਦੇ ਸਮਰਥਕਾਂ ਨੇ ਸਮੂਲੀਅਤ ਕੀਤੀ।ਉਨਾਂ ਨੇ 20 ਤਰੀਕ ਵਾਲੇ ਦਿਨ ਪੰਜੇ ਦੇ ਨਿਸ਼ਾਨ ‘ਤੇ ਵੋਟਾਂ ਪਾਉਣ ਦੀ ਅਪੀਲ ਕੀਤੀ।ਛੇਹਰਟਾ ਬਜ਼ਾਰ ਦੇ ਦੁਕਾਨਦਾਰਾਂ ਨੇ ਡਾਕਟਰ ਰਾਜ ਕੁਮਾਰ ਦਾ ਫੁੱਲਾਂ ਦੇ ਹਾਰ ਅਤੇ ਸਿਰੋਪਾਓ ਪਾ ਕੇ ਸੁਆਗਤ ਕੀਤਾ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media