Sunday, November 15, 2026

ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ‘ਤੇ ਪਾਉਣ ਲਈ ਅਕਾਲੀ ਦਲ-ਬਸਪਾ ਦੀ ਸਰਕਾਰ ਜਰੂਰੀ – ਮਾਨ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਮੁਲਾਕਾਤ ਕੀਤੀ।ਜਿਸ ਦੌਰਾਨ ਉਨ੍ਹਾਂ ਸ਼਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਲ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਜ਼ਦੂਰਾਂ ਤੇ ਗ਼ਰੀਬਾਂ ਦੇ ਹੱਕ ਲਈ ਜੋ ਸ਼਼੍ਰੋਮਣੀ ਅਕਾਲੀ ਦਲ ਸਰਕਾਰ ਨੇ ਕੀਤਾ, ਉਹ ਕਿਸੇ ਤੋਂ ਛੁਪਿਆ ਨਹੀਂ ਹੈ।ਆਟਾ ਦਾਲ ਸਕੀਮ ਸਮੇਤ ਕਈ ਹੋਰ ਲੋਕ ਭਲਾਈ ਸਕੀਮਾਂ ਚਲਾ ਕੇ ਪੰਜਾਬ ਨੂੰ ਖੁਸ਼ਹਾਲ ਕੀਤਾ।ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹੁਕਮ ਪ੍ਰਾਪਤ ਕਰਕੇ ਪੰਜਾਬ ਨੂੰ ਚਲਾਉਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ।ਆਮ ਆਦਮੀ ਪਾਰਟੀ ਪੰਜਾਬ ਲਈ ਬਹੁਤ ਵੱਡਾ ਖਤਰਾ ਬਣ ਸਕਦੀ ਹੈ।ਹਾਜ਼ਰ ਲੋਕਾਂ ਨੇ ਬਲਦੇਵ ਸਿੰਘ ਮਾਨ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਵਾਇਆ।
                    ਇਸ ਮੌਕੇ ਗੁਲਜ਼ਾਰ ਸਿੰਘ ਮਨਕੂ ਉਮੀਦਵਾਰ ਅਕਾਲੀ-ਬਸਪਾ ਦਿੜ੍ਹਬਾ, ਰਜਿੰਦਰ ਦੀਪਾ ਅਰੋੜਾ, ਬਲਦੀਪ ਸਿੰਘ ਦੀਪ ਪ੍ਰਧਾਨ, ਨਰਾਇਣ ਸੈਕਟਰੀ, ਚਮਕੌਰ ਸਿੰਘ, ਮਜ਼ੀਦ ਖਾਂ, ਭਿੰਦਰ ਸਿੰਘ ਗੰਢੂਆਂ, ਜੀਵਨ ਸਿੰਘ ਹੰਬਲਵਾਸ, ਅਤੇ ਪਾਰਟੀ ਵਰਕਰ ਹਾਜ਼ਰ ਸਨ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …