ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਸ਼ਹਿਰ ਦੀ ਜੇ.ਪੀ
ਕਾਲੋਨੀ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ।ਗੋਲਡੀ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਅਕਾਲੀ ਬਸਪਾ ਗੱਠਜੋੜ ਦੀ ਬਣੇਗੀ।ਜਿਉਂ ਜਿਉਂ ਵੋਟਾਂ ਨੇੜੇ ਆ ਰਹੀਆਂ ਹਨ ਲੋਕਾਂ ਦਾ ਅਕਾਲੀ ਬਸਪਾ ਵੱਲ ਰੁਝਾਨ ਲਗਾਤਾਰ ਵਧ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦਾ ਮਿਲ ਰਿਹਾ ਅਥਾਹ ਪਿਆਰ ਤੇ ਸਤਿਕਾਰ ਉਨ੍ਹਾਂ ਨੂੰ ਵੱਡੀ ਜਿੱਤ ਵੱਲ ਲਿਜਾ ਰਿਹਾ ਹੈ।ਲੋਕ ਕਾਂਗਰਸ, ਭਾਜਪਾ ਅਤੇ ਆਪ ਦੀਆਂ ਝੂਠੀਆਂ ਗੱਲਾਂ ਵਿਚ ਨਹੀਂ ਆਉਣਗੇ।ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਅਤੇ ਆਪ ਦੇ ਝੂਠੇ ਵਾਅਦਾ ਖਿਲਾਫੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਇਹਨਾਂ ਪ੍ਰਤੀ ਉਨ੍ਹਾਂ ਦੇ ਮਨਾਂ ’ਚ ਭਾਰੀ ਰੋਸ ਹੈ।ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀਆਂ ਝੂਠੀਆਂ ਗਰੰਟੀਆਂ ‘ਤੇ ਵੀ ਪੰਜਾਬੀ ਭਰੋਸਾ ਨਹੀਂ ਕਰਨਗੇ।ਉਨ੍ਹਾਂ ਨੂੰ ਪੂਰਨ ਆਸ ਹੈ ਕਿ ਉਹ ਵੱਡੀ ਲੀਡ ਨਾਲ ਜਿੱਤਣਗੇ।ਇਸ ਮੌਕੇ ਵੱਡੀ ਗਿਣਤੀ ‘ਚ ਕਾਲੋਨੀ ਵਾਸੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media