Tuesday, March 3, 2026

ਉਮੀਦਵਾਰਾਂ ਦੇ ਖਰਚੇ ‘ਤੇ ਰੱਖੀ ਜਾਂਦੀ ਹੈ ਤਿਰਛੀ ਨਜ਼ਰ – ਚੋਣ ਨਿਗਰਾਨ ਖਰਚਾ

ਦੱਖਣੀ ਹਲਕੇ ਦੇ ਉਮੀਦਵਾਰਾਂ ਦੇ ਖਰਚੇ ਦਾ ਕੀਤਾ ਨਰੀਖਣ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ ਦੌਰਾਨ ਹਰੇਕ ਉਮੀਦਵਾਰ ਨੂੰ 40 ਲੱਖ ਰੁਪਏ ਤੱਕ ਖਰਚ ਕਰਨ ਦੀ ਆਗਿਆ ਦਿੱਤੀ ਗਈ ਹੈ ਅਤੇ ਇਸ ਤੋਂ ਵੱਧ ਖਰਚਣ ਵਾਲੇ ਉਮੀਦਵਾਰਾਂ ਦੇ ਖਿਲਾਫ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
                ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਚੋਣ ਨਿਗਰਾਨ ਖਰਚਾ ਅਰਵਿੰਦ ਸ਼ਰਮਾ ਵਲੋਂ ਦੱਖਣੀ ਹਲਕੇ ਦੇ ਉਮੀਦਾਵਰਾਂ ਦੇ ਖਰਚੇ ਦਾ ਸ਼ੈਡੋ ਰਜਿਸਟਰ ਨਾਲ ਮਿਲਾਣ ਕਰਨ ਉਪਰੰਤ ਕੀਤਾ।ਸ਼ਰਮਾ ਨੇ ਦੱਸਿਆ ਕਿ ਦੱਖਣੀ ਹਲਕੇ ਵਿੱਚ ਮੁੱਖ ਪਾਰਟੀਆਂ ਦੇ ਉਮੀਦਵਰਾਂ ਵੱਲੋਂ ਅਜੇ ਤੱਕ 20 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਹਰੇਕ ਖਰਚੇ ‘ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਜਿਹੜੇ ਉਮੀਦਵਾਰਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਧੇਰੇ ਖਰਚ ਕੀਤਾ ਜਾਵੇਗਾ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਸ਼ਰਮਾ ਨੇ ਕਿਹਾ ਕਿ ਸਮੂਹ ਉਮੀਦਾਵਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਖਰਚੇ ਦਾ ਪੂਰਾ ਲੇਖਾ ਜੋਖਾ ਰੱਖਣ ਤਾਂ ਜੋ ਮਿਲਾਨ ਕਰਨ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
                  ਇਸ ਮੌਕੇ ਰਿਟਰਨਿੰਗ ਅਫਸਰ ਹਰਦੀਪ ਸਿੰਘ, ਆਮ ਆਦਮੀ ਪਾਰਟੀ ਤੋਂ ਦਿਪਾਂਸ਼ੂ ਸ਼ਰਮਾ, ਕਾਂਗਰਸ ਪਾਰਟੀ ਤੋਂ ਜਸਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਰਾਕੇਸ਼ ਭਾਟੀਆ, ਪੰਜਾਬ ਲੋਕ ਕਾਂਗਰਸ ਤੋਂ ਜਸਵਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਗੁਰਵਿੰਦਰ ਸਿੰਘ, ਆਰ.ਪੀ.ਆਈ ਪਾਰਟੀ ਤੋਂ ਫੁਲਜੀਤ ਸਿੰਘ, ਆਜਾਦ ਉਮੀਦਵਾਰ ਅਜੇ ਭਾਟੀਆ ਤੋਂ ਇਲਾਵਾ ਹੋਰ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …