Tuesday, April 14, 2026

ਵਿਧਾਨ ਸਭਾ ਚੋਣਾਂ ਮੱਦੇਨਜ਼ਰ ਲਗਾਈਆਂ ਗਈਆਂ ਵੱਖ-ਵੱਖ ਪਾਬੰਦੀਆਂ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਚੋਣ ਕਮਿਸ਼ਨ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਵਿਧਾਨ ਸਭਾ ਚੋਣਾਂ-2022 ਲਈ 20 ਫਰਵਰੀ ਨੂੰ ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ, ਸ਼ੋਰ ਸ਼ਰਾਬਾ ਮਚਾਉਣ ਜਾਂ ਹੁਲੜਬਾੜੀ ਕਰਨ ਅਤੇ 200 ਮੀਟਰ ਦੇ ਘੇਰੇ ਅੰਦਰ ਕੋਈ ਵੀ ਪ੍ਰਾਈਵੇਟ ਵਾਹਣ ਲਿਜਾਣ ਅਤੇ ਪੋਲਿੰਗ ਬੂਥ/ਟੈਂਟ ਲਗਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                     ਇਹ ਹੁਕਮ ਡਿਊਟੀ ‘ਤੇ ਤਾਇਨਾਤ ਚੋਣ ਆਬਜਰਵਰ, ਪ੍ਰਸ਼ਾਸਨਿਕ, ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ, ਬੀ.ਐਲ.ਓ ਸੈਕਟਰ ਅਫ਼ਸਰ ਅਤੇ ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …