
ਨਵੀਂ ਦਿੱਲੀ, 22 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁੂਰਬ 7 ਜਨਵਰੀ ਨੂੰ ਮਨਾਉਣ ਦੀ ਦਿੱਤੀ ਗਈ ਤਜਵੀਜ਼ ‘ਤੇ ਅੱਜ ਵਿਚਾਰਾਂ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੱਦੇਦਾਰ, ਸਾਬਕਾ ਕਮੇਟੀ ਪ੍ਰਧਾਨ ਅਤੇ ਦਿੱਲੀ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ।ਮਨਜੀਤ ਸਿੰਘ ਜੀ.ਕੇ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ 28 ਦਸੰਬਰ 2014 ਨੂੰ ਕਮੇਟੀ ਵੱਲੋਂ ਪੁਰਾਣੇ ਪ੍ਰੋਗਰਾਮ ਅਨੁਸਾਰ ਸਜਾਏ ਜਾ ਰਹੇ ਨਗਰ ਕੀਰਤਨ ਨੂੰ 5 ਜਨਵਰੀ 2015 ਨੂੰ ਸਜਾਉਣ ਕਰਕੇ ਸਥਾਨਕ ਵਿਭਾਗਾਂ ਨਾਲ ਤਾਲਮੇਲ ਬਿਠਾਉਣ ਅਤੇ ਉਨ੍ਹਾਂ ਨੂੰ ਜਾਣਕਾਰੀ ਦੇਣ ਬਾਰੇ ਵੀ ਵਿਚਾਰ ਚਰਚਾ ਹੋਈ।29 ਦਸੰਬਰ 2014 ਨੂੰ ਭਾਈ ਲਖੀ ਸ਼ਾਹ ਵੰਜਾਰਾ ਹਾਲ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਨੂੰ 7 ਜਨਵਰੀ 2015 ਨੂੰ ਮਨਾਉਣ ਦੇ ਮਤੇ ਨੂੰ ਸਰਵਸੰਮਤੀ ਨਾਲ ਮੀਟਿੰਗ ਵਿੱਚ ਪਾਸ ਕੀਤਾ ਗਿਆ।
ਸਥਾਨਿਕ ਏਜੰਸੀਆਂ ਨਾਲ ਤਾਲਮੇਲ ਬਿਠਾਉਣ ਤੋਂ ਬਾਅਦ ਨਗਰ ਕੀਰਤਨ ਵੀ 5 ਜਨਵਰੀ 2014 ਨੂੰ ਸਜਾਉਣ ਦਾ ਫੈਸਲਾ ਕੀਤਾ ਜਾਵੇਗਾ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਵੱਲੋਂ ਪੇਸ਼ ਕੀਤੀਆਂ ਗਈਆਂ ਇਨ੍ਹਾਂ ਤਜਵੀਜ਼ਾਂ ‘ਤੇ ਸਮੂਹ ਆਗੂਆਂ ਨੇ ਆਪਣੇ ਵਿਚਾਰ ਰੱਖੇ।ਜੀ.ਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਮੁੱਖ ਰੱਖਦੇ ਹੋਏ ਸਿੰਘ ਸਾਹਿਬਾਨਾਂ ਵੱਲੋਂ ਲਏ ਜਾਂਦੇ ਹਰ ਫੈਸਲੇ ਤੇ ਦਿੱਲੀ ਕਮੇਟੀ ਵੱਲੋਂ ਪੁਰਣ ਸਹਿਯੋਗ ਦੇਣ ਦੀ ਆਪਣੀ ਨੀਤੀ ਉਤੇ ਚਲਣ ਦਾ ਵੀ ਦਾਅਵਾ ਕੀਤਾ ਗਿਆ।ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਤਨਵੰਤ ਸਿੰਘ, ਜੂਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਆਟੋਪਿਨ, ਅਵਤਾਰ ਸਿੰਘ ਹਿੱਤ ਦਿੱਲੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਰਮਜੀਤ ਸਿੰਘ, ਗੁਰਮਿੰਦਰ ਸਿੰਘ ਮਠਾਰੂ, ਦਿੱਲੀ ਕਮੇਟੀ ਮੈਂਬਰ ਹਰਜਿੰਦਰ ਸਿੰਘ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੋ-ਚੇਅਰਮੈਨ ਵਿਕਰਮ ਸਿੰਘ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media