Wednesday, February 25, 2026

ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਭਾਸ਼ਣ ਮਿਤੀ 21 ਫਰਵਰੀ ਨੂੰ

ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੰਤਰਰਾਸ਼ਟਰੀ ਮਾਤਾ ਭਾਸ਼ਾ ਦਿਵਸ ਨੂੰ ਸਮਰਪਿਤ ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਮਿਤੀ 21 ਫਰਵਰੀ ਨੂੰ ਸਵੇਰੇ 11 ਵਜੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਚ ਕਰਵਾਇਆ ਜਾ ਰਿਹਾ ਹੈ।
                   ਸਕੂਲ ਦੇ ਮੁਖੀ, ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਭਾਸ਼ਣ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਪ੍ਰਧਾਨਗੀ ਭਾਸ਼ਣ ਦੇਣਗੇ ਜਦੋਂਕਿ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਚਾਂਸਲਰ ਡਾ. ਜਗਬੀਰ ਸਿੰਘ ਮੁੱਖ ਮਹਿਮਾਨ ਹੋਣਗੇ।ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਤੋਂ ਪ੍ਰੋਫੈਸਰ ਐਮਰੀਟਸ ਡਾ. ਹਰਜੀਤ ਸਿੰਘ ਗਿੱਲ ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਆਪਣੇ ਵਿਚਾਰ ਪੇਸ਼ ਕਰਨਗੇ।

Check Also

ਕੈਨੇਡਾ ਦੇ ਐਮ.ਪੀ ਟਿਮ ਸਿੰਘ ਉੱਪਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ …