ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ
ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।
ਜ਼ਿਲ੍ਹਾ ਚੋਣ ਅਫਸਰ ਸੰਯਮ ਅਗਰਵਾਲ ਨੇ ਦਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈ.ਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨ.ਪੀ.ਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਿਡ ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ.ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਅਬਿਲਟੀ ਆਈ.ਡੀ (ਯੂ.ਡੀ.ਆਈ.ਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ।ਇਸ ਤਰ੍ਹਾਂ ਕੁੱਲ 12 ਦਸਤਾਵੇਜ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਐਪਿਕ ਦੇ ਮਾਮਲੇ ‘ਚ ਕਲੈਰੀਕਲ ਤਰੁਟੀਆਂ, ਸਪੈਲਿੰਗ ਸਬੰਧੀ ਗਲਤੀਆਂ ਆਦਿ ਨੂੰ ਨਜਰਅੰਦਾਜ ਕੀਤਾ ਜਾਣਾ ਚਾਹੀਦਾ ਹੈ ਬਸ਼ਰਤੇ ਐਪਿਕ ਦੁਆਰਾ ਵੋਟਰ ਦੀ ਪਛਾਣ ਸਥਾਪਿਤ ਕੀਤੀ ਜਾ ਸਕੇ।ਜੇਕਰ ਕਿਸੇ ਵੋਟਰ ਕੋਲ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟੇਸ਼ਨ ਅਫਸਰ ਦੁਆਰਾ ਜਾਰੀ ਕੀਤਾ ਗਿਆ ਐਪਿਕ ਹੈ, ਤਾਂ ਉਹ ਵੀ ਪਛਾਣ ਲਈ ਵੀ ਸਵੀਕਾਰ ਕੀਤਾ ਜਾਵੇਗਾ, ਬਸ਼ਰਤੇ ਉਸ ਵੋਟਰ ਦਾ ਨਾਮ ਉਸ ਪੋਲਿੰਗ ਸਟੇਸ਼ਨ ਨਾਲ ਸਬੰਧਤ ਵੋਟਰ ਸੂਚੀ ਵਿੱਚ ਦਰਜ਼ ਹੋਵੇ ਜਿੱਥੇ ਵੋਟਰ ਵੋਟ ਪਾਉਣਾ ਚਾਹੁੰਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media