Friday, November 22, 2024

ਤੇਲੰਗਾਨਾ ਦੇ ਹੈਦਰਾਬਾਦ ’ਚ ਸਿੱਖ ਲੜਕੀ ਨਾਲ ਗੈਂਗਰੇਪ ਤੇ ਕਤਲ ਕੀਤੇ ਜਾਣ ਦਾ ਮਾਮਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਵਫਦ ਪੀੜ੍ਹਤ ਪਰਿਵਾਰ ਕੋਲ ਭੇਜਿਆ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ) – ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਸਿੱਖ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫਦ ਤੇਲੰਗਾਨਾ ਭੇਜਿਆ ਹੈ।ਇਸ ਵਫਦ ਵਿਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ਼ ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਆਂਧਰਾ ਪ੍ਰਦੇਸ਼ ਦੇ ਇੰਚਾਰਜ਼ ਦਿਲਸ਼ਾਹ ਸਿੰਘ ਅਤੇ ਪ੍ਰਚਾਰਕ ਸ਼ਾਮਲ ਹਨ। ਦਫਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿੱਚ ਅਸਫਲ ਰਹੀਆਂ ਹਨ।ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ‘ਚ ਜ਼ੁਲਮ ਕੀਤਾ ਗਿਆ।ਪਰ ਪੁਲਿਸ ਇਨਸਾਫ ਦੇਣ ਦੀ ਬਜ਼ਾਏ ਪੀੜਤ ਪਰਿਵਾਰ ‘ਤੇ ਦਬਾਅ ਬਣਾ ਰਹੀ ਹੈ।ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ।
                  ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਵਫਦ ਪੀੜ੍ਹਤ ਪਰਿਵਾਰ ਨਾਲ ਮਿਲ ਕੇ ਜੋ ਵੀ ਰਿਪੋਰਟ ਦੇਵੇਗਾ।ਉਸ ਅਨੁਸਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।ਜਿਕਰਯੋਗ ਹੈ ਕਿ ਤੇਲੰਗਾਨਾ ਦੇ ਹੈਦਰਾਬਾਦ ਦੇ ਰੰਗਾਰੇਡੀ ਸ਼ੁਭਾਸ਼ਨਗਰ ਵਿਚ ਪਿਛਲੇ ਦਿਨੀ ਇਕ ਸਿੱਖ ਨਬਾਲਗ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਚੌਥੀ ਮੰਜਲ ਤੋਂ ਥੱਲੇ ਸੁੱਟ ਕੇ ਕਤਲ ਕਰ ਦਿੱਤਾ ਗਿਆ ਸੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …