ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਵਲੋਂ ਤਾਇਨਾਤ ਜਨਰਲ ਅਬਜ਼ਰਵਰ ਸੁਬੋਧ ਯਾਦਵ ਅਤੇ ਰਾਜਿੰਦਰ ਵੀਜਾਰਾਓ ਨਿੰਬਲਕਰ ਵਲੋਂ
ਅੱਜ ਜ਼ਿਲਾ ਚੋਣ ਅਫ਼ਸਰ ਰਾਮਵੀਰ ਦੀ ਹਾਜ਼ਰੀ ਵਿੱਚ ਜ਼ਿਲੇ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਹੋਣ ਵਾਲੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ, ਜਵਾਨਾਂ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀਸੁਬੋਧ ਯਾਦਵ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਯਕੀਨੀ ਬਣਾਇਆ ਜਾਵੇ ਅਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾਈ ਜਾਵੇ।
ਉਨਾਂ ਪੋਲਿੰਗ ਸਟੇਸ਼ਨਾਂ ਤੇ ਬਥਾਂ ‘ਚ ਤਾਇਨਾਤ ਚੋਣ ਅਮਲਿਆਂ ਬਾਰੇ ਵੀ ਪੈਰਾ ਮਿਲਟਰੀ ਬਲਾਂ ਦੇ ਕਮਾਂਡੈਂਟ ਤੇ ਕੰਪਨੀ ਕਮਾਂਡੈਂਟ ਨੂੰ ਪੂਰੀ ਜਾਣਕਾਰੀ ਦਿੱਤੀ।ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਕੌਣ ਕੌਣ ਪੋਲਿੰਗ ਸਟੇਸ਼ਨਾਂ ਵਿੱਚ ਜਾਣ ਲਈ ਅਧਿਕਾਰਤ ਕੀਤਾ ਗਿਆ ਹੈ।ਪਰ ਨਾਲ ਹੀ ਵੋਟਾਂ ਦੀ ਸੀਕਰੇਸੀ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਹੋਵੇਗੀ ਅਤੇ ਨਾ ਹੀ ਵੋਟ ਦੇ ਭੁਗਤਾਨ ਵਾਲੇ ਸਥਾਨ ’ਤੇ ਕੋਈ ਫੋਟੋਗ੍ਰਾਫੀ ਜਾਂ ਵੀਡੀਓਗ੍ਰਾਫੀ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਜੇਕਰ ਸੁਰੱਖਿਆ ਕਾਰਜ਼ਾਂ ਲਈ ਤਾਇਨਾਤ ਕਿਸੇ ਜਵਾਨ ਦੇ ਧਿਆਨ ਵਿੱਚ ਕੋਈ ਮਾਮਲਾ ਆਉਂਦਾ ਹੈ ਤਾਂ ਉਹ ਤੁਰੰਤ ਆਪਣੇ ਕੰਪਨੀ ਕਮਾਂਡਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ।ਉਨਾਂ ਕਿਹਾ ਕਿ ਵੋਟਰਾਂ ਨੂੰ ਆਪਣੇ ਮੋਬਾਇਲ ਪੋਲਿੰਗ ਬੂਥ ਵਿੱਚ ਲਿਜਾਉਣ ਦੀ ਆਗਿਆ ਨਹੀਂ ਹੋਵੇਗੀ ਜਿਸ ਲਈ ਚੌਕਸੀ ਰੱਖੀ ਜਾਵੇ।ਉਨਾਂ ਦੱਸਿਆ ਕਿ ਕਈ ਪੋਲਿੰਗ ਸਟੇਸ਼ਨਾਂ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ।
ਜ਼ਿਲਾ ਚੋਣ ਅਫ਼ਸਰ ਰਾਮਵੀਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਯਤਨਸ਼ੀਲ ਹੈ ਅਤੇ ਜ਼ਿਲਾ ਸੰਗਰੂਰ ਦੇ ਨਿਵਾਸੀ ਅਮਨ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਆਪਣਾ ਪੂਰਨ ਸਹਿਯੋਗ ਦੇਣਗੇ।ਉਨਾਂ ਕਿਹਾ ਕਿ ਪ੍ਰੀਜਾਈਡਿੰਗ ਅਫ਼ਸਰਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਚੋਣ ਅਮਲ ਵਿੱਚ ਤਾਇਨਾਤ ਸਟਾਫ਼ ਵੀ ਸਾਰੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਪੂਰੀ ਤਰਾਂ ਆਪਸੀ ਤਾਲਮੇਲ ਰੱਖਣ ਦਾ ਪਾਬੰਦ ਰਹੇਗਾ।
ਜ਼ਿਕਰਯੋਗ ਹੈ ਕਿ ਜ਼ਿਲਾ ਸੰਗਰੂਰ ਵਿਖੇ ਐਸ.ਐਸ.ਬੀ ਦੀਆਂ 11, ਆਈ.ਟੀ.ਬੀ.ਪੀ ਦੀਆਂ 4, ਸੀ.ਆਰ.ਪੀ.ਐਫ਼ ਦੀਆਂ 5 ਅਤੇ ਆਸਾਮ ਐਸ.ਏ.ਪੀ ਦੀਆਂ 4 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਮੀਟਿੰਗ ਦੌਰਾਨ ਵਧੀਕ ਜ਼ਿਲਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ, ਐਸ.ਪੀ ਹੈਡਕੁਆਟਰ ਜਸਬੀਰ ਸਿੰਘ ਤੇ ਡੀ.ਐਸ.ਪੀ ਹੈਡਕੁਆਟਰ ਭਰਪੂਰ ਸਿੰਘ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media