ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਅੱਜ ਕਸਬਾ ਲੌਂਗੋਵਾਲ ਅਤੇ ਨੇੜਲੇ ਪਿੰਡਾ ਅੰਦਰ ਸ਼ਰਧਾ
ਨਾਲ ਮਨਾਇਆ ਗਿਆ।ਇਸ ਸਬੰਧੀ ਇੱਕ ਵਿਸ਼ਾਲ ਨਗਰ ਕੀਰਤਨ ਕਸਬੇ ਦੀ ਪੱਤੀ ਝਾੜੋਂ ਤੋਂ ਸ਼ੁਰੂ ਕੀਤਾ ਗਿਆ।ਇਸ ਸਮੇਂ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਾਰਾਂ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਪੜਾਂਵਾਂ ‘ਤੇ ਭਰਵਾ ਸਵਾਗਤ ਕੀਤਾ ਗਿਆ।ਅਲੱਗ-ਅਲੱਗ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ‘ਚ ਆਪਣੀ ਹਾਜ਼ਰੀ ਲਵਾਈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media