ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣਾਂ-2022 ਲਈ ਪੰਜਾਬ ਸੂਬੇ ਵਿਚ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ।ਜਿਸ ਲਈ
ਜਿਲ੍ਹਾ ਪਠਾਨਕੋਟ ਦੇ ਪੋਲਿੰਗ ਪਾਰਟੀਆਂ ਨੂੰ ਅੱਜ ਈ.ਵੀ.ਐਮ ਮਸ਼ੀਨਾਂ ਦੇ ਕੇ ਪੋਲਿੰਗ ਪਾਰਟੀਆਂ ਨੂੰ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਕੀਤਾ ਗਿਅ।ਜਿਸ ਲਈ ਐਸ.ਡੀ ਕਾਲਜ ਪਠਾਨਕੋਟ ਵਿਖੇ ਸਥਿਤ ਡਿਸਪੈਚ ਕੇਂਦਰ ਵਿਖੇ ਪੋਲਿੰਗ ਸਟਾਫ ਲਈ ਸਾਰੇ ਪੁੱਖਤਾ ਪ੍ਰਬੰਧ ਕੀਤੇ ਗਏ ਸਨ।
ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਵਿਧਾਨ ਸਭਾ ਹਲਕਾ 002-ਭੋਆ (ਅ.ਜ) ਅਤੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਲਈ ਐਸ.ਡੀ.ਕਾਲਜ ਪਠਾਨਕੋਟ ਦੇ ਵੱਖ ਵੱਖ ਬਲਾਕਾਂ ‘ਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਜਿਲ੍ਹਾ ਪਠਾਨਕੋਟ ਵਿਖੇ ਵਿਧਾਨ ਸਭਾ ਚੋਣਾਂ-2022 ਲਈ ਲਗਾਏ ਗਏ ਜਰਨਲ ਅਬਜ਼ਰਬਰ ਵੀ ਹਾਜ਼ਰ ਰਹੇ।
ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਕਿਹਾ ਕਿ ਚੋਣਾਂ ਨੂੰ ਜਿਲ੍ਹੇ ਵਿਚ ਇਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ, ਜੋ ਸਾਡੇ ਲਈ ਇਕ ਅਹਿਮ ਦਿਨ ਹੈ।ਇਸ ਰਾਹੀਂ ਅਸੀਂ ਆਪਣੀ ਵੋਟ ਦੀ ਵਰਤੋਂ ਕਰਕੇ ਦੇਸ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਂਦੇ ਹਾਂ।
ਉਨ੍ਹਾਂ ਰਿਟਰਨਿੰਗ ਅਫਸਰ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸਨ ਦੇ ਅਨੁਸਾਰ ਇਲੈਕਟ੍ਰੋਨਿਕ ਮਸੀਨਾਂ ਨੂੰ ਲਿਜਾਉਣ ਸਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੇ ਜਾਵੇ ਅਤੇ ਇਸ ਦੌਰਾਨ ਕਿਸੇ ਵੀ ਪੋਲਿੰਗ ਸਟਾਫ ਵਲੋਂ ਕੋਈ ਅਣਗਹਿਲੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੋਲਿੰਗ ਸਟਾਫ ਵਲੋਂ ਚੋਣ ਕਮਿਸਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਈ.ਵੀ.ਐਮ ਮਸ਼ਸੀਨਾਂ ਦੇ ਨਾਲ ਸਾਰੀ ਚੋਣ ਸਮੱਗਰੀ ਜਿਸ ਵਿਚ ਸਟੇਸ਼ਨਰੀ, ਸੀਲਾਂ, ਕੋਵਿਡ ਕਿੱਟ ਅਤੇ ਹੋਰ ਜਰੂਰੀ ਵਸਤੂਆਂ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿਖੇ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਿਖੇ 196 ਪੋਲਿੰਗ ਸਟੇਸ਼ਨ ਹਨ।ਵਿਧਾਨ ਸਭਾ ਹਲਕਾ 002-ਭੋਆ (ਅ.ਜ.) ਲਈ 216 ਅਤੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਲਈ 168 ਪੋਲਿੰਗ ਸਟੇਸ਼ਨ ਹਨ।ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜਾਂ ਨੂੰ ਵੋਟਰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।
ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਜਰੂਰ ਕਰਨ ਜਿਸ ਤਹਿਤ ਵੋਟਰ ਮਾਸਕ ਲਗਾ ਕੇ ਅਤੇ ਦਸਤਾਨਾ ਪਾ ਕੇ ਹੀ ਵੋਟ ਕਰਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media