Sunday, May 3, 2026

ਡਾ. ਓਬਰਾਏ ਦੇ ਯਤਨਾਂ ਨਾਲ ਦੁਬਈ ਤੋਂ ਵਤਨ ਪੁੱਜੀ ਸੁਨੀਲ ਯਾਦਵ ਤੇ ਮਨਪ੍ਰੀਤ ਸਿੰਘ ਦੀਆਂ ਮ੍ਰਿਤਕ ਦੇਹਾਂ

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤੜਕਸਾਰ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਦੁਬਈ ਤੋਂ ਦੋ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪੁੱਜੀਆਂ।
                       ਜ਼ਿਲ੍ਹਾ ਮੁਹਾਲੀ ਦੀ ਤਹਿਸੀਲ ਖਰੜ ਦੇ ਰਹਿਣ ਵਾਲੇ ਸ਼ੁਸ਼ੀਲ ਯਾਦਵ ਅਤੇ ਜਿਲ੍ਹਾ ਪਟਿਆਲਾ ਦੇ ਪਿੰਡ ਜੱਸੋ ਮਾਜਰਾ ਦੇ ਵਾਸੀ ਮਨਪ੍ਰੀਤ ਸਿੰਘ ਦੇ ਮ੍ਰਿਤਕ ਸਰੀਰ ਲੈਣ ਪੁੱਜੇ ਦੋਵੇਂ ਦੇ ਭਰਾ ਅਨਿਲ ਯਾਦਵ ਤੇ ਗੁਰਬਚਨ ਸਿੰਘ ਨੇ ਦੱਸਿਆ ਕਿ ਪਰਿਵਾਰਾਂ ਨੂਮਅਲਵਿਦਾ ਕਹਿਣ ਵਾਲੇ ਇਹ ਦੋਵੇਂ ਨੌਜਵਾਨ ਹਾਲੇ ਕੁਆਰੇ ਹੀ ਸਨ।ਅਨਿਲ ਯਾਦਵ ਨੇ ਦੱਸਿਆ ਕਿ ਓਹਨਾਂ ਦਾ ਪਿਛੋਕੜ ਉਤਰ ਪ੍ਰਦੇਸ਼ ਦੇ ਜਿਲ੍ਹਾ ਮਾਓ ਨਾਲ ਹੈ ਤੇ ਉਹਨਾਂ ਦੇ ਪਿਤਾ ਇਕ ਸਕੂਲ ਵਿਚੋਂ ਬਤੌਰ ਮਾਲੀ ਸੇਵਾ ਮੁਕਤ ਹੋਏ ਹਨ।1991 ਜਨਮਿਆ ਸ਼ੁਸ਼ੀਲ 2018 ਚ ਪ੍ਰਦੇਸ਼ ਗਿਆ ਸੀ।26 ਸਾਲਾ ਮਨਪ੍ਰੀਤ ਸਿੰਘ ਦੇ ਭਰਾ ਗੁਰਬਚਨ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਤਾਂ ਹਾਲੇ ਦੋ ਕੁ ਮਹੀਨੇ ਪਹਿਲਾਂ ਹੀ ਦੀ ਦੁਬਈ ਗਿਆ ਸੀ ਤੇ ਕੁੱਝ ਦਿਨ ਪਹਿਲਾਂ ਹੀ ਓਹਨਾਂ ਨੂੰ ਏਹ ਮਨਹੂਸ ਖਬਰ ਮਿਲੀ ਕਿ ਮਨਪ੍ਰੀਤ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ।ਅੱਜ ਤੜਕਸਾਰ ਆਈਆਂ ਏਹਨਾਂ ਦੋਵਾਂ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ।
                       ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਮੁਲਕ ‘ਚ ਪਹੁੰਚਾਉਣ ਲਈ ਜਿਥੇ ਦੁਬਈ ਵਿਖੇ ਸਥਿਤ ਭਾਰਤੀ ਦੂਤਾਵਾਸ ਦਾ ਓਥੇ ਸਹਿਯੋਗ ਰਿਹਾ, ਓਥੇ ਇਸ ਸਮੁੱਚੀ ਕਾਰਵਾਈ ਦੌਰਾਨ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਵੀ ਵਿਸ਼ੇਸ਼ ਭੂਮਿਕਾ ਰਹੀ ਹੈ।
                   ਜਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਨਾਲ ਹੁਣ ਤੱਕ 291 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …