Wednesday, October 14, 2026

ਨਵਜੋਤ ਸਿੰਘ ਸਿੱਧੂ ਨੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਕੀਤਾ ਜਿੱਤ ਦਾ ਦਾਅਵਾ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸਥਾਨਕ ਹਲਕਾ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਲਕੇ ਦੇ ਬੂਥਾਂ ਦੇ ਦੌਰੇ ਦੌਰਾਨ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।ਹਲਕੇ ਦੇੇ ਸੁਲਤਾਨਵਿੰਡ ਰੋਡ ‘ਤੇ ਪੈਂਦੇ ਡਰੱਮਾਂਵਾਲਾ ਬਜ਼ਾਰ ਸਥਿਤ ਆਰ.ਐਸ ਪਬਲਿਕ ਸਕੂਲ ‘ਚ ਬਣੇ ਬੂਥ ਨੰਬਰ 170 ਤੇ 171 ਤੋਂ ਬਾਹਰ ਆਉਂਦਿਆਂ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦਾਅਵਾ ਕੀਤਾ ਕਿ ਉਨਾਂ ਦੀ ਸ਼ਾਨਦਾਰ ਜਿੱਤ ਯਕੀਨੀ ਹੈ।ਉਨਾਂ ਨੇ ਅਮਨ ਸ਼ਾਂਤੀ ਨਾਲ ਵੋਟਾਂ ਪਾਉਣ ਲਈ ਵੋਟਰਾਂ ਅਤੇ ਸੁਚੱਜੇ ਪ੍ਰਬੰਧਾਂ ਲਈ ਪ੍ਰਸਾਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ਵਾਰਡ ਪ੍ਰਧਾਨ ਅਮੀਰ ਸਿੰਘ ਘੁਲੀ ਅਤੇ ਨਿਰਮਲ ਸਿੰਘ ਨਿੰਮਾ ਵੀ ਮੌਜ਼ੂਦ ਸਨ।  

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …