Friday, October 16, 2026

ਪਿੰਡ ਤਕੀਪੁਰ ‘ਚ ਲੋਕਾਂ ਨੇ ਦਿਖਾਈ ਭਾਈਚਾਰਕ ਸਾਂਝ- ਨਹੀਂ ਲਾਇਆ ਕਿਸੇ ਵੀ ਪਾਰਟੀ ਦਾ ਪੋਲਿੰਗ ਬੂਥ

ਸੰਗਰੂਰ, 20 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਅਧੀਨ ਪੈਂਦੇ ਪਿੰਡ ਤਕੀਪੁਰ ਥਾਣਾ ਲੌਂਗੋਵਾਲ ਵਿਖੇ ਪਿੰਡ ਦੇ ਨੌਜਵਾਨਾਂ ਨੇ  ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਕਿਸੇ ਤਰ੍ਹਾਂ ਦੀ ਤਕਰਾਰ ਤੋਂ ਬਚਣ ਲਈ ਸਿਆਸੀ ਪਾਰਟੀ ਦਾ ਕੋਈ ਪੋਲਿੰਗ ਬੂਥ ਨਹੀਂ ਲੱਗਣ ਦਿੱਤਾ ਗਿਆ।ਕਾਂਗਰਸ ਦੇ ਆਗੂ ਬਲਕਾਰ ਸਿੰਘ, ਬਲਵਿੰਦਰ ਸਿੰਘ, ਜੰਗ ਸਿੰਘ, ਅਕਾਲੀ ਦਲ ਦੇ ਸਾਧਾ ਸਿੰਘ, ਗੁਰਮੁੱਖ ਸਿੰਘ, ਜੱਸਾ ਸਿੰਘ ਢਿੱਲੋਂ ਤੇ ਆਪ ਦੇ ਆਗੂ ਗੁਰਦੀਪ ਸਿੰਘ, ਨਾਜ਼ਰ ਸਿੰਘ ਤੇ ਗੁਰਤੇਜ ਸਿੰਘ ਨੇ ਦੱਸਿਆ ਕਿ ਸਾਰੇ ਪਿੰਡ ਨੇ ਇਕੱਠਿਆਂ ਹੋ ਕੇ ਇਹ ਫ਼ੈਸਲਾ ਕੀਤਾ ਕਿ ਇਸ ਵਾਰ ਪਿੰਡ ਵਿੱਚ ਕਿਸੇ ਵੀ ਪਾਰਟੀ ਦਾ ਪੋਲਿੰਗ ਬੂਥ ਨਹੀਂ ਲੱਗੇਗਾ।ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਅਤੇ ਨੌਜਵਾਨਾਂ ਨੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਲਈ ਸਿਰਫ ਬੀ.ਐਲ.ਓ ਵਲੋਂ ਕੱਟੀਆਂ ਗਈਆਂ ਸਰਕਾਰੀ ਪਰਚੀਆਂ ‘ਤੇ ਹੀ ਪੋਲਿੰਗ ਹੋਈ।
              ਇਸ ਮੌਕੇ ਸਾਰੀਆਂ ਪਾਰਟੀਆਂ ਦੇ ਵਰਕਰ ਇਕੱਠੇ ਹੀ ਕੁਰਸੀਆਂ ‘ਤੇ ਬੈਠੇ ਹੋਏ ਸਨ।ਪਿੰਡ ਦੇ ਬੀ.ਐਲ.ਓ ਸੁਖਪਾਲ ਸਿੰਘ ਨੇ ਦੱਸਿਆ ਕਿ ਸਿਰਫ ਸਰਕਾਰੀ ਪਰਚੀਆਂ ‘ਤੇ ਲੋਕਾਂ ਵੱਲੋਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …