ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ 2022 ਲਈ ਹਲਕਾ ਸੁਨਾਮ ਵਿਖੇ ਚੋਣਾਂ ਪੂਰੇ ਅਮਨ ਅਮਾਨ ਨਾਲ ਸੰਪੰਨ ਹੋ ਗਈਆਂ।ਇਹ
ਪਹਿਲੀ ਵਾਰ ਹੋਇਆ ਕਿ ਹਲਕੇ ਦੇ ਕਈ ਪਿੰਡਾਂ ਵਿੱਚ ਲੋਕਾਂ ਨੇ ਕੋਈ ਪੋਲਿੰਗ ਬੂਥ ਨਾ ਲਗਾ ਕੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ।ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਲਈ ਔਰਤਾਂ ਵਿਚ ਸਭ ਤੋਂ ਵੱਧ ਉਤਸ਼ਾਹ ਦੇਖਿਆ ਗਿਆ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਸੁਨਾਮ ਡੇਰਾ ਪ੍ਰੇਮੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ ਅਤੇ ਪ੍ਰੇਮੀਆਂ ਵਲੋਂ ਸਵੇਰ ਸਮੇਂ ਹੀ ਭਾਰੀ ਗਿਣਤੀ ਵਿੱਚ ਇਕੱਠੇ ਹੋ ਕੇ ਆਪਣੇ ਵੋਟ ਦੇ ਹੱਕ ਦਾ ਇੱਸਤੇਮਾਲ ਕੀਤਾ ਗਿਆ।
ਫ਼ਿਲਮੀ ਅਦਾਕਾਰ, ਦਿੱਲੀ ਕਿਸਾਨੀ ਅੰਦੋਲਨ ਅਤੇ 26 ਜਨਵਰੀ ਮੌਕੇ ਲਾਲ ਕਿਲੇ ਵਿਖੇ ਹੋਏ ਸੰਘਰਸ਼ ਦੇ ਆਗੂ ਦੀਪ ਸਿੱਧੂ ਦਾ ਸੜਕ ਹਾਦਸੇ ਦੌਰਾਨ ਦੇਹਾਂਤ ਹੋਣ ਤੋਂ ਬਾਅਦ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਸਿੱਧੂ ਦੇ ਬੂਥਾਂ ‘ਤੇ ਨੌਜਵਾਨਾਂ ਦੀ ਭਾਰੀ ਭੀੜ ਦੇਖੀ ਗਈ।ਸੁਨਾਮ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ, ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਅਤੇ ਭਾਜਪਾ, ਸੰਯੁਕਤ ਅਕਾਲੀ ਦਲ ਅਤੇ ਲੋਕ ਕਾਂਗਰਸ ਦੇ ਉਮੀਦਵਾਰ ਸਨਮੁੱਖ ਸਿੰਘ ਮੋਖਾ ਦਰਮਿਅਨ ਤਿਕੋਣੀ ਟੱਕਰ ਹੋਣ ਦੀ ਹੋਣ ਦੀ ਸੰਭਾਵਨਾ ਹੈ।ਜਦੋਂ ਪੱਤਰਕਾਰਾਂ ਦੀ ਟੀਮ ਵਲੋਂ ਹਲਕੇ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤਾਂ ਲੋਕ ਬਹੁਤ ਹੀ ਅਮਨ ਅਮਾਨ ਅਤੇ ਸ਼ਾਂਤੀ ਪੂਰਵਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਦੇਖੇ ਗਏ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media