ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ 21 ਫਰਵਰੀ 2022 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਬੜੀ
ਧੂਮਧਾਮ ਨਾਲ ਮਨਾਇਆ ਗਿਆ।ਇਸ ਸਮਾਰੋਹ ਦੀ ਅਗਵਾਈ ਮੈਡਮ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੀਤੀ।ਉਨ੍ਹਾਂ ਨੇ ਸਭ ਤੋਂ ਪਹਿਲਾਂ ਸਭ ਨੂੰ ਮਾਤ ਭਾਸ਼ਾ ਦਿਵਸ ਦੀਆਂ ਸ਼ੁੱਭ ਇਛਾਵਾਂ ਦਿੱਤੀਆਂ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਮੈਡਮ ਨੇ ਪੰਜਾਬੀ ਵਿੱਚ ਕਵਿਤਾ ਬੋਲ ਕੇ ਵਿਦਿਆਰਥਣਾਂ ਨੂੰ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਮਾਤ ਭਾਸ਼ਾ ਦਾ ਸਤਿਕਾਰ ਕਰਨਾ ਚ।ਪੰਜਾਬੀ ਵਿਭਾਗ ਦੇ ਮੁੱਖੀ ਡਾ. ਰਾਣੀ ਅਤੇ ਡਾ. ਸ਼ੈਲੀ ਜੱਗੀ ਨੋਡਲ ਅਫ਼ਸਰ ਨੇ ਵੀ ਵਿਦਿਆਰਥਣਾਂ ਨਾਲ ਮਾਂ-ਬੋਲੀ ਪੰਜਾਬੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮਾਤ ਭਾਸ਼ਾ ਦੇ ਸਹੁੰ ਚੁੱਕ ਸਮਾਰੋਹ ਵਿੱਚ ਪ੍ਰਿੰਸੀਪਲ ਮੈਡਮ ਹੋਰਾਂ ਨਾਲ ਅਧਿਆਪਕ ਸਾਹਿਬਾਨ, ਦਫ਼ਤਰੀ ਕਰਮਚਾਰੀਆਂ ਸਮੇਤ ਵਿਦਿਆਰਥਣਾਂ ਸ਼ਾਮਿਲ ਹੋਈਆਂ।ਪ੍ਰਿੰਸੀਪਲ ਮੈਡਮ ਹੋਰਾਂ ਨੂੰ ਪੰਜਾਬੀ ਮਾਤ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਕਿਹਾ ਕਿ ਦੁਨੀਆਂ ਵਿੱਚ ਉਨ੍ਹਾਂ ਭਾਸ਼ਾਵਾਂ ਦਾ ਹੀ ਇਤਿਹਾਸ, ਸਭਿਆਚਾਰ ਤੇ ਸਾਹਿਤ ਜਿਊਂਦਾ ਰਹਿੰਦਾ ਹੈ, ਜੋ ਲੋਕ ਦਿੱਲੋਂ ਆਪਣੀ ਮਾਤ ਭਾਸ਼ਾ ਨਾਲ ਜੁੜੇ ਹੋਏ ਹੁੰਦੇ ਹਨ।ਉਨ੍ਹਾਂ ਬੜੇ ਫ਼ਖਰ ਨਾਲ ਇਹ ਅਹਿਦ ਕੀਤਾ ਕਿ ਉਹ ਆਪਣੀ ਮਾਤ ਭਾਸ਼ਾ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਅਤੇ ਸੰਚਾਰ ਲਈ ਸੇਵਾਵਾਂ ਦੇਣ ਲਈ ਹਮੇਸ਼ਾਂ ਤਿਆਰ ਰਹੇ ਹਨ ਅਤੇ ਅੱਗੇ ਤੋਂ ਵੀ ਤਤਪਰ ਰਹਿਣਗੇ।
ਇਸ ਮੌਕੇ ਡਾ. ਰਾਣੀ ਮੁੱਖੀ ਪੰਜਾਬੀ ਵਿਭਾਗ ਡਾ. ਸ਼ੈਲੀ ਜੱਗੀ, ਨੋਡਲ ਅਫ਼ਸਰ ਅਤੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਰਹੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media