ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਉਣ ਵਾਲੇ ਬਜ਼ਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ
ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗਠਿਤ ਕੀਤੀ ਗਈ ਸਬ-ਕਮੇਟੀ ਵਲੋਂ ਅੱਜ ਇਥੇ ਸਥਿਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਬੈਠਕ ਕੀਤੀ ਗਈ।ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜ਼ੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਤਵਿੰਦਰ ਸਿੰਘ ਟੌਹੜਾ, ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਸੁਖਮਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ।ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜ਼ਟ ਦੀਆਂ ਤਰਜ਼ੀਹਾਂ ਨਿਰਧਾਰਿਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਤੋਂ ਪਹਿਲਾਂ ਬਜ਼ਟ ਸਬ-ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਲੇਖਾਕਾਰਾਂ ਅਤੇ ਵਿਦਿਅਕ ਅਦਾਰਿਆਂ ਦੇ ਮੁੱਖੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ਦੌਰਾਨ ਆਏ ਸੁਝਾਅ ਵਿਚਾਰੇ ਗਏ।ਦੱਸਣਯੋਗ ਹੈ ਕਿ ਬਜ਼ਟ ਸਬ-ਕਮੇਟੀ ਵਲੋਂ ਬਜ਼ਟ ਸਬੰਧੀ ਆਪਣੀ ਰਿਪੋਰਟ ਅੰਤ੍ਰਿੰਗ ਕਮੇਟੀ ਨੂੰ ਭੇਜੀ ਜਾਂਦੀ ਹੈ, ਜਿਸ ਦੀ ਪ੍ਰਵਾਨਗੀ ਉਪਰੰਤ ਬਜ਼ਟ ਇਜ਼ਲਾਸ ਸੱਦਿਆ ਜਾਂਦਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media