Wednesday, June 24, 2026

ਸੈਕਰਡ ਇੰਟਰਨੈਸ਼ਨਲ ਸਕੂਲ ਵਲੋਂ ਡਾ: ਧਰਮਵੀਰ ਸਿੰਘ ਦਾ ਸਨਮਾਨ

ਖਿਲਚੀਆਂ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਇੱਕ ਵਿਸੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾੀ।ਇਹ ਪ੍ਰੋਗਰਾਮ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੀ।ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਹਿੱਤ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਲੈਕਚਰ ਪੇਸ਼ ਕੀਤੇ ਗਏ।ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਪ੍ਰਤੀ ਜਾਗਰੂਕ ਕਰਦਿਆਂ ਇਸ ਨੂੰ ਪਿਆਰ ਅਤੇ ਮਾਣ ਦੇਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਆਪਣੀ ਮਾਂ ਬੋਲੀ ਚੰਗੀ ਤਰ੍ਹਾਂ ਬੋਲਦੇ ਹਨ, ਉਹ ਕੋਈ ਵੀ ਬੋਲੀ ਅਸਾਨੀ ਨਾਲ ਸਿੱਖ ਸਕਦੇ ਹਨ।ਉਨ੍ਹਾਂ ਇਸ ਗੱਲ ਤੇ ਮਾਨ ਮਹਿਸੂਸ ਕੀਤਾ ਕਿ ਸਾਡੀ ਪੰਜਾਬੀ ਮਾਂ ਬੋਲੀ ਸੰਸਾਰ ਦੀਆਂ 7000 ਬੋਲੀਆਂ ਵਿਚੋਂ ਇਸ ਵੇਲੇ 10ਵੇਂ ਨੰਬਰ ਤੇ ਹੈ ਅਤੇ ਵਿਸ਼ਵ ਵਿੱਚ ਇਸ ਵੇਲੇ 15 ਕਰੋੜ ਤੋਂ ਵੱਧ ਲੋਕ ਪੰਜਾਬੀ ਬੋਲਦੇ ਹਨ ।
                   ਇਸ ਮੌਕੇ ਪ੍ਰੋਗਰਾਮ ਦਾ ਆਯੋਜਨ ਕਰਨ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਸਜੀਨ ਕੌਰ ਅਤੇ ਮੈਨੇਜਰ ਨਵੀਨ ਭਾਸਕਰ ਵੱਲੋਂ ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …