Saturday, August 22, 2026

 ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦਾ ਵਿਦਿਆਰਥੀ ਸੂਬਾ ਪੱਧਰੀ ਕੁਇਜ਼ ਪ੍ਰਤਿਯੋਗਤਾ ਵਿੱਚ ਜੇਤੂ

PPN2211201412
ਅੰਮ੍ਰਿਤਸਰ, ੨੨ ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਵਿਦਿਆਰਤੀ ਅਭੀਜੀਤ ਸਿੰਘ ਨੇ ਲੁਧਿਆਣਾ ਵਿਖੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਜੇਤੂ ਰਹਿ ਕੇ ਦੂਜਾ ਸਥਾਨ ਹਾਸਲ ਕੀਤਾ।ਸਕੂਲ ਦੇ ਪਿ੍ਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਅਭੀਜੀਤ ਸਿੰਘ ਪਿਛਲੇ ਮਹੀਨੇ ਭਾਸ਼ਾ ਵਿਭਾਗ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰ ਦੀ ਪ੍ਰਤੀਯੋਗਤਾ ਵਿੱਚ ਪਹਿਲੇ ਨੰਬਰ ਤੇ ਅਤੇ 20 ਨਵੰਬਰ 2014 ਨੂੰ ਲੁਧਿਆਣੇ ਵਿੱਚ ਹੋਣ ਵਾਲੀ ਸੂਬਾ ਪੱਧਰੀ ਪ੍ਰਤਿਯੋਗਤਾ ਲਈ ਚੁਣਿਆ ਗਿਆ ਸੀ।ਇਸ ਪ੍ਰਤਿਯੋਗਤਾ ਵਿੱਚ ਪੰਜਾਬ ਦੇ ਵੱਖੁਵੱਖ ਜਿਲ੍ਹਿਆਂ ਤੋਂ ਆਏ ਵਿਦਿਆਰਥੀਆਂ ਨਾਲ ਹੋਏ ਸਖਤ ਮੁਕਾਬਲੇ ਵਿੱਚੋਂ ਉਸਨੇ ਦੁਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਅਭੀਜੀਤ ਸਿੰਘ ਨੂੰ ਪ੍ਰਤਿਯੋਗਤਾ ਵਿੱਚ ਜੇਤੂ ਰਹਿਣ ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ 1000 ਰੁਪਏ ਦਾ ਨਕਦ ਇਨਾਮ, ਇਕ ਸਿਲਵਰ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਸਕੂਲ ਦੀਆਂ ਮੁੱਖ ਅਧਿਆਪਕਾਵਾਂ ਨੇ ਅਭੀਜੀਤ ਸਿੰਘ ਦੇ ਸਕੂਲ ਪਹੁੰਚਣ ਤੇ ਉਸਦਾ ਨਿੱਘਾ ਸੁਆਗਤ ਕੀਤਾ ਅਤੇ ਉਸਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply