ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕਸ਼ਨ ਰਣਜੀਤ ਐਵਨਿਊ ਦੀਆਂ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ
ਐਲਾਨੇ ਗਏ ਬੀ.ਐਡ, ਐਮ ਐਡ (3 ਸਾਲਾ ਇੰਟੈਗੇਟਿਡ) ਦੇ ਗਏ ਨਤੀਜ਼ਿਆਂ ’ਚ ’ਵਰਸਿਟੀ ’ਚੋਂ ਟਾਪ ਪੁਜੀਸ਼ਨਾਂ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਬੀ.ਐਡ, ਐਮ.ਐਡ (3 ਸਾਲਾ ਇੰਟਰਗ੍ਰੇਟਿਡ) ਵਿਦਿਆਰਥਣਾਂ ਮੁਕਤੀ ਸ਼ਰਮਾ ਨੇ 83.97 ਫ਼ੀਸਦੀ ਅੰਕ, ਨੇਹਾ ਦੁੱਗਲ 83.69 ਫ਼ੀਸਦੀ ਅਤੇ ਮਨਪ੍ਰੀਤ ਕੌਰ ਨੇ 81.7 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ’ਚੋਂ ਕ੍ਰਮਵਾਰ ਪਹਿਲਾਂ, ਦੂਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਹੀ ਐਮ.ਐਡ ਦੀ ਵਿਦਿਆਰਥਣ ਕ੍ਰਿਤਿਕਾ ਨੇ 84.4 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ’ਚ ਪਹਿਲਾਂ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media