ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ
ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਬੜ੍ਹੇ ਹੀ ਉਤਸ਼ਾਹ ਸਹਿਤ ਮਨਾਇਆ ਗਿਆ।
ਸਕੂਲ ਵਿਖੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ , ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਮਾਤ- ਭਾਸ਼ਾ ‘ਪੰਜਾਬੀ’ ਨੂੰ ਸਮਰਪਿਤ ਸੁੰਦਰ ਲਿਖਾਈ, ਸਲੋਗਨ ਨਿਰਮਾਣ, ਚਿੱਤਰਕਾਰੀ ਮੁਕਾਬਲੇ ਵੱਖ-ਵੱਖ ਮੁਕਾਬਲੇ ਆਦਿ ਕਰਵਾਏ ਗਏ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਸਕੂਲ ਵਿਦਿਆਰਥੀਆਂ ਨੇ ਜ਼ਿਲ੍ਹਾ ਲਾਇਬ੍ਰੇਰੀ ਦੁਆਰਾ ਕਰਵਾਏ ਗਏ ਮਾਂ-ਬੋਲੀ ਨੂੰ ਸਮਰਪਿਤ ਮੁਕਾਬਲਿਆਂ ’ਚ ਵੀ ਭਾਗ ਲਿਆ ਅਤੇ ਆਪਣੀ ਕਲਾ ਦੇ ਜੌਹਰ ਦਿਖਾਏ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਪੰਜਾਬੀ ਹੋਣ ’ਤੇ ਮਾਣ ਅਤੇ ਪੰਜਾਬੀ ਬੋਲੀ ਪ੍ਰਤੀ ਪਿਆਰ, ਵਿਸ਼ਵਾਸ ਅਤੇ ਸਤਿਕਾਰ ਰੱਖਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਮਾਂ ਬੋਲੀ ਕਿਸੇ ਇਨਸਾਨ ਦੀ ਨਿੱਜੀ, ਸਮਾਜਿਕ ਅਤੇ ਸੱਭਿਆਚਾਰਕ ਪਛਾਣ ਹੁੰਦੀ ਹੈ।ਉਨ੍ਹਾਂ ਕਿਹਾ ਕਿ ਜਿੰਨੇ ਵਧੀਆ ਢੰਗ ਨਾਲ ਮਨੁੱਖ ਆਪਣੀਆਂ ਭਾਵਨਾਵਾਂ, ਵਿਚਾਰਾਂ ਨੂੰ ਮਾਂ ਬੋਲੀ ਰਾਹੀਂ ਵਿਅਕਤ ਕਰ ਸਕਦਾ ਹੈ, ਉਹ ਕਿਸੇ ਹੋਰ ਭਾਸ਼ਾ ’ਚ ਮੁਮਕਿਨ ਨਹੀਂ, ਭਾਵੇਂ ਕਿ ਮੌਜੂਦਾ ਸਮੇਂ ’ਚ ਅੰਤਰਰਾਸ਼ਟਰੀ ਭਾਸ਼ਾਵਾਂ ਦਾ ਵੀ ਗਿਆਨ ਹੋਣਾ ਲਾਜ਼ਮੀ ਹੈ ਪ੍ਰੰਤੂ ਸਾਨੂੰ ਸਭ ਨੂੰ ਆਪਣੀ ਮਾਂ ਬੋਲੀ ਦੇ ਸਤਿਕਾਰ ਪ੍ਰਤੀ ਹਮੇਸ਼ਾਂ ਜਾਗਰੂਕ ਰਹਿਣਾ ਚਾਹੀਦਾ ਹੈ।
ਇਸੇ ਤਰ੍ਹਾਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਉਕਤ ਦਿਵਸ ਮੌਕੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਨੂੰ ਲਿਖਣ, ਬੋਲਣ ਪੜਨ ਦਾ ਅਹਿਦ ਲਿਆ ਅਤੇ ਇਸ ਪ੍ਰਤੀ ਸਤਿਕਾਰਤ ਭਵਨਾ ਦਾ ਪ੍ਰਗਟਾਵਾ ਵੀ ਕੀਤਾ।ਉਨ੍ਹਾਂ ਕਿਹਾ ਕਿ ਮਾਂ ਬੋਲੀ ਹਰ ਵਿਅਕਤੀ ਦਾ ਮਾਣ ਹੁੰਦੀ ਹੈ।ਅਸੀਂ ਦੁਨੀਆਂ ਦੀਆਂ ਭਾਵੇਂ ਜਿੰਨੀਆਂ ਮਰਜ਼ੀ ਭਾਸ਼ਵਾਂ ਸਿੱਖ ਲਈ ਸਾਨੂੰ ਆਪਣੀ ਮਾਂ ਬੋਲੀ ਨੂੰ ਕਦੇ ਵਿਸਾਰਨਾ ਨਹੀਂ ਚਾਹੀਦਾ। ਮਾਂ ਬੋਲੀ ਸਾਡੀ ਸੋਚ ਅਤੇ ਜ਼ਜਬਾਤਾਂ ਦੀ ਪੇਸ਼ਕਾਰੀ ਦਾ ਵਧੀਆ ਸਾਧਨ ਹੈ। ਸਾਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਂ ਬੋਲੀ ਨਾਲੋਂ ਟੁੱਟ ਕੇ ਅਸੀਂ ਵਿਰਾਸਤ ਨਾਲੋਂ ਟੁੱਟ ਜਾਵਾਂਗੇ।ਇਸ ਲਈਂ ਸਾਨੂੰ ਆਪਣੀ ਮਾਂ ਬੋਲੀ ਦੀ ਵਿਰਾਸਤ ਨੂੰ ਪੀੜੀ ਦਰ ਪੀੜੀ ਅਗਾਂਹ ਤੋਰਦੇ ਰਹਿਣਾ ਚਾਹੀਦਾ ਹੈ।
ਪੰਜਾਬੀ ਵਿਭਾਗ ਦੇ ਪ੍ਰੋ. ਪ੍ਰਭਜੀਤ ਕੌਰ ਨੇ ਮਾਂ ਬੋਲੀ ਦੀ ਮਹੱਤਤਾ ਤੇ ਮਹਾਨਤਾ ਤੋਂ ਜਾਣੂ ਕਰਵਾਇਆ ਅਤੇ ਉਪਰੰਤ ਪ੍ਰੋ. ਰਣਪ੍ਰੀਤ ਸਿੰਘ ਨੇ ਅਹਿਦਨਾਮਾ ਪੜਦਿਆਂ ਮਾਂ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਉਕਤ ਅਦਾਰਿਆਂ ਦੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media