Monday, November 23, 2026

ਆਦਰਸ਼ ਸਕੂਲ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ

ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਇਸ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਅਹਿਦ ਲਿਆ ਗਿਆ।ਮੁੱਖ ਮਹਿਮਾਨ ਮਾਸਟਰ ਪਰਮ ਵੇਦ ਵਲੋਂ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ, ਇਸ ਦੇ ਮੁੱਢ ਅਤੇ ਵਿਆਕਰਨ ਦੀ ਭਾਸ਼ਾ ਵਿੱਚ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।ਉਨਾਂ ਕਿਹਾ ਕਿ ਮਾਤ ਭਾਸ਼ਾ ਵਿੱਚ ਗਿਆਨ, ਵਿਗਿਆਨ ਨੂੰ ਡੂੰਘਾਈ ਨਾਲ ਜਾਣਿਆ ਜਾ ਸਕਦਾ ਹੈ।ਇਸ ‘ਤੇ ਮੁਹਾਰਤ ਮਨੁੱਖ ਦੀ ਸ਼ਖਸੀਅਤ ਨੂੰ ਨਿਖਾਰਦੀ ਹੈ।ਮੇਵਾ ਸਿੰਘ ਵਲੋਂ ਮਾਂ ਬੋਲੀ ਦੇ ਸਹੀ ਉਚਾਰਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।ਸੰਸਥਾ ਮੁਖੀ ਜੋਗਾ ਸਿੰਘ ਨੇ ਪੰਜਾਬੀ ਮਾਂ ਬੋਲੀ ਦੀ ਸਮਾਜ ਵਿੱਚ ਮਹੱਤਤਾ, ਮਾਂ ਬੋਲੀ ਦਾ ਵਿਕਾਸ ਅਤੇ ਵਿਦਿਆਰਥੀਆਂ ‘ਚ ਮਾਂ ਬੋਲੀ ਪ੍ਰਤੀ ਰੁਚੀ ਪੈਦਾ ਕਰਨ ਲਈ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਵਾਈਸ ਪ੍ਰਿੰਸੀਪਲ ਵਿਜੈ ਕੁਮਾਰ ਵਲੋਂ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
                ਇਸ ਮੌਕੇ ਸ੍ਰੀਮਤੀ ਪਰਮਿੰਦਰ ਕੌਰ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਸਤਬੀਰ ਕੌਰ, ਗੁਰਵੀਰ ਸਿੰਘ ਅਤੇ ਹੋਰ ਅਧਿਆਪਕ ਸਹਿਬਾਨ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …