ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ
ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 12 ਮਾਰਚ 2022 ਨੂੰ ਦੇਸ ਭਰ ‘ਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸਕੱਤਰ ਰੰਜੀਵ ਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸ੍ਰੀ ਮਹੁੰਮਦ ਗੁਲਜ਼ਾਰ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਿਸਾ ਨਿਰਦੇਸ਼ਾਂ ਅਧੀਨ 12 ਮਾਰਚਨੂੰ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਮੋਕੇ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਗਿਆ ਕਿ ਇਸ ਨਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਨੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਆਮ ਲੋਕ ਵੀ ਉਕਤ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ‘ਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ।ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media